ਤਾਜਾ ਖਬਰਾਂ
ਬਲਦੇਵ ਰਾਜ ਥਿੰਦ
ਜਲੰਧਰ 9 ਫ਼ਰਵਰੀ , ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਭਾਈ ਮੋਦੀ 14 ਫਰਵਰੀ ਨੂੰ ਪੰਜਾਬ ਅੰਦਰ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜ ਰਹੇ ਹਨ ।
ਆਲ੍ਹਾ ਮਿਆਰੀ ਸੂਤਰਾਂ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ 14 ਫਰਵਰੀ ਨੂੰ ਪ੍ਰਧਾਨ ਮੰਤਰੀ ਜਲੰਧਰ ਪੁੱਜਣਗੇ ।
ਵਰਨਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਕੁਝ ਘੰਟੇ ਪਹਿਲਾਂ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਅਤੇ ਪੰਜਾਬ ਅੰਦਰ ਚੋਣ ਪ੍ਰਚਾਰ ਦੀ ਰਸਮੀ ਸ਼ੁਰੂਆਤ ਕਰਨ ਲਈ ਫਿਰੋਜ਼ਪੁਰ ਪੁੱਜ ਰਹੇ ਸਨ ਕਿ ਕੁਝ ਕਾਰਨਾਂ ਕਰਕੇ ਉਨ੍ਹਾਂ ਨੂੰ ਆਪਣਾ ਦੌਰਾ ਵਿਚੇ ਛੱਡ ਕੇ ਵਾਪਸ ਪਰਤਣਾ ਪਿਆ ਸੀ ।
ਪ੍ਰਧਾਨ ਮੰਤਰੀ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਵੀ ਨਤਮਸਤਕ ਹੋਣਾ ਸੀ ।
14 ਫ਼ਰਵਰੀ ਦੀ ਜਲੰਧਰ ਫੇਰੀ ਦੀ ਸੂਚਨਾ ਮਿਲਣ ਤੇ ਭਾਜਪਾ ਆਗੂਆਂ , ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।
Get all latest content delivered to your email a few times a month.