IMG-LOGO
ਹੋਮ ਪੰਜਾਬ : ਜਰਨਲ ਅਬਜਰਵਰ ਵੱਲੋਂ ਫਰੀਦਕੋਟ ਦੇ ਵੱਖ ਵੱਖ ਪੋਲਿੰਗ ਸਟੇਸ਼ਨਾਂ ਦਾ...

ਜਰਨਲ ਅਬਜਰਵਰ ਵੱਲੋਂ ਫਰੀਦਕੋਟ ਦੇ ਵੱਖ ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ

Admin user - Feb 10, 2022 02:35 AM
IMG

ਚੋਣਾਂ ਸਬੰਧੀ ਕੀਤੇ ਗਏ ਵੱਖ ਵੱਖ ਪ੍ਰਬੰਧਾਂ ਦਾ ਲਿਆ ਜਾਇਜਾ

ਫਰੀਦਕੋਟ 10 ਫਰਵਰੀ

ਭਾਰਤੀ ਚੋਣ ਕਮਿਸਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਫਰੀਦਕੋਟ ਜਿਲੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਜਰਨਲ ਅਬਜਰਵਰ ਸ੍ਰੀ ਸੁੱਖ ਲਾਲ ਭਾਰਤੀ ਆਈ.ਏ.ਐਸ ਵੱਲੋਂ ਅੱਜ ਵਿਧਾਨ ਸਭਾ ਹਲਕੇ 087 ਫਰੀਦਕੋਟ ਅਧੀਨ ਪੈਂਦੇ ਮਾਡਲ ਪੋਲਿੰਗ ਸਟੇਸ਼ਨਾਂ, ਵੂਮੈਨ ਪੋਲਿੰਗ ਸਟੇਸ਼ਨਾਂ, ਪੀ.ਡਬਲਊ. ਡੀ ਪੋਲਿੰਗ ਸਟੇਸ਼ਨਾਂ ਅਤੇ ਨਾਜੁਕ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ ਅਤੇ 20 ਜਨਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੀਤੇ ਗਏ ਚੋਣ ਪ੍ਰਬੰਧਾਂ, ਵੋਟਰਾਂ ਖਾਸ ਕਰਕੇ ਮਹਿਲਾਵਾਂ, ਵਿਕਲਾਂਗਾਂ ਬਜੁਰਗਾਂ ਆਦਿ ਲਈ ਕੀਤੇ ਗਏ ਵੱਖ ਵੱਖ ਪ੍ਰਬੰਧਾਂ ਦਾ ਜਾਇਜਾ ਲਿਆ।

ਜਰਨਲ ਅਬਜਰਵਰ ਸ੍ਰੀ ਸੁੱਖ ਲਾਲ ਭਾਰਤੀ ਨੇ ਅੱਜ ਫਰੀਦਕੋਟ ਵਿਧਾਨ ਸਭਾ ਹਲਕੇ ਦੇ ਘੁਗਿਆਣਾ, ਪਿਪਲੀ, ਸਾਦਿਕ ਸਮੇਤ ਫਰੀਦਕੋਟ ਸ਼ਹਿਰ ਦੇ ਵੱਖ ਵੱਖ ਪੋਲਿੰਗ ਸਟੇਸ਼ਨਾਂ ਦਾ ਦੋਰਾ ਕੀਤਾ ਗਿਆ ਅਤੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਰੈਂਪ, ਪੀਣ ਵਾਲਾ ਪਾਣੀ, ਲਾਈਟਾਂ, ਬਾਥਰੂਮ ,ਫਰਨੀਚਰ ਸਮੇਤ ਹੋਰ ਸਹੂਲਤਾਂ ਦੀ ਚੈਕਿੰਗ ਕੀਤੀ। ਉਨ੍ਹਾਂ ਇਸ ਮੌਕੇ ਹਾਜਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਵਾਲੇ ਦਿਨ ਪੋਲਿੰਗ ਸਟਾਫ ਜਾ ਹਰ ਤਰਾਂ ਦੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਤਾਂ ਜੋ ਉਹ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਹਰ ਨਾਗਰਿਕ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਲਈ ਪ੍ਰੇਰਿਆ ਜਾਵੇ।

ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਰਿਟਰਨਿੰਗ ਅਫਸਰ  ਰਤਨਜੋਤ ਸਿੰਘ,ਲਾਇਜਨ ਅਫਸਰ  ਤਨੁਲ ਗੋਇਲ ਸਮੇਤ ਚੋਣਾਂ ਨਾਲ ਸਬੰਧਤ ਵੱਖ ਵੱਖ ਅਧਿਕਾਰੀ ਵੀ ਹਾਜਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.