IMG-LOGO
ਹੋਮ ਪੰਜਾਬ : ਵੋਟਰ ਜਾਗਰੂਕਤਾ ਲਈ ਸੰਗਰੂਰ ਵਿਖੇ ਚੱਲ ਰਹੀ ਵਿਲੱਖਣ ਮੁਹਿੰਮ

ਵੋਟਰ ਜਾਗਰੂਕਤਾ ਲਈ ਸੰਗਰੂਰ ਵਿਖੇ ਚੱਲ ਰਹੀ ਵਿਲੱਖਣ ਮੁਹਿੰਮ

Admin user - Feb 10, 2022 03:16 AM
IMG


*ਵੱਡਾ ਚੌਂਕ, ਬੀ.ਐਸ.ਐਨ.ਐਲ ਪਾਰਕ ਤੇ ਬਰਨਾਲਾ ਕੈਂਚੀਆਂ ਵਿੱਚ ਵਡ ਆਕਾਰੀ ਵੋਟਰ ਜਾਗਰੂਕਤਾ ਸੰਕੇਤ ਸਥਾਪਿਤ
ਸੰਗਰੂਰ, 10 ਫਰਵਰੀ:
  ਜ਼ਿਲਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਜੋਸ਼ੋ ਖਰੋਸ਼ ਨਾਲ ਚੱਲ ਰਹੀਆਂ ਹਨ। ਹਰ ਵਿਭਾਗ ਆਪੋ ਆਪਣੇ ਪੱਧਰ ’ਤੇ ਵੋਟਰ ਜਾਗਰੂਕਤਾ ਲਈ ਜੁਟਿਆ ਹੋਇਆ ਹੈ ਅਤੇ ਨਾਲੋ ਨਾਲ ਵਿਭਾਗੀ ਪ੍ਰਗਤੀ ਦੀ ਸਮੀਖਿਆ ਕਰਕੇ ਵੀ ਰਫ਼ਤਾਰ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਸਵੀਪ ਦੇ ਨੋਡਲ ਅਧਿਕਾਰੀ ਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ਼ ਅਹਿਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਦੇ ਮਹਾਂ ਤਿਉਹਾਰ ਨੂੰ ਮਨਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਲੱਖਣ ਮੁਹਿੰਮ ਸਫ਼ਲਤਾ ਨਾਲ ਚੱਲ ਰਹੀ ਹੈ। ਉਨਾਂ ਦੱਸਿਆ ਕਿ ਸੰਗਰੂਰ ਸ਼ਹਿਰ ਦੇ ਵੱਡਾ ਚੌਂਕ, ਬੀ.ਐਸ.ਐਨ.ਐਲ ਪਾਰਕ ਤੇ ਬਰਨਾਲਾ ਕੈਂਚੀਆਂ ਵਿਖੇ ਵਿਸ਼ੇਸ਼ ਵਡ ਆਕਾਰੀ ਸੰਕੇਤ ਸਥਾਪਤ ਕੀਤੇ ਗਏ ਹਨ ਜਿਨਾਂ ਵਿੱਚ ਨਾਗਰਿਕਾਂ ਨੂੰ 20 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਲਾਜ਼ਮੀ ਤੌਰ ’ਤੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।
ਇਹ ਵਡ ਆਕਾਰੀ ਚਿੰਨ ਜੋ ਲੋਕਤੰਤਰ ਦੀ ਅਹਿਮੀਅਤ ਨੂੰ ਦਰਸਾਉਂਦੇ ਹਨ, ਨਾਗਰਿਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਰਹੇ ਹਨ। ਇਸ ਦੌਰਾਨ ਨੋਡਲ ਅਫ਼ਸਰ ਸਵੀਪ ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ  ਜ਼ਿਲਾ ਸਵੀਪ ਟੀਮ ਵੱਲੋਂ ਹਰ ਵਰਗ ਦੇ ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਅਤੇ ਵੋਟਰ ਜਾਗਰੂਕਤਾ ਦੇ ਨਵੇਂ ਨਵੇਂ ਢੰਗ ਅਪਣਾਏ ਜਾ ਰਹੇ ਹਨ। ਉਨਾਂ ਕਿਹਾ ਕਿ ਵੋਟਾਂ ਦੇ ਇਸ ਮਹਾਂ ਤਿਉਹਾਰ ਨੂੰ ਮਨਾ ਕੇ ਮਜ਼ਬੂਤ ਲੋਕਤੰਤਰ ਦੇ ਲਈ ਕੰਮ ਕਰਨ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਂਦੇ ਹੋਏ ਹਰੇਕ ਬਾਲਗ ਵਿਅਕਤੀ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਲੋੜ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.