IMG-LOGO
ਹੋਮ ਰਾਸ਼ਟਰੀ: ਗਾਂਦਰਬਲ 'ਚ ਬੱਸ ਤੇ ਟੈਕਸੀ ਵਿਚਕਾਰ ਭਿਆਨਕ ਟੱਕਰ, ਦਰਦਨਾਕ ਹਾਦਸੇ...

ਗਾਂਦਰਬਲ 'ਚ ਬੱਸ ਤੇ ਟੈਕਸੀ ਵਿਚਕਾਰ ਭਿਆਨਕ ਟੱਕਰ, ਦਰਦਨਾਕ ਹਾਦਸੇ 'ਚ 4 ਲੋਕਾਂ ਦੀ ਮੌਤ; 17 ਜ਼ਖਮੀ

Admin user - Mar 23, 2025 02:37 PM
IMG

ਸ਼੍ਰੀਨਗਰ, 23 ਮਾਰਚ-ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਸ੍ਰੀਨਗਰ-ਸੋਨਮਾਰਗ ਸੜਕ 'ਤੇ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਬੱਸ ਤੇ ਟੈਕਸੀ ਵਿਚਕਾਰ ਹੋਏ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ 17 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ 'ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ 21 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਵਿੱਚੋਂ ਚਾਰ ਦੀ ਮੌਤ ਹੋ ਗਈ, ਜਦੋਂ ਕਿ 17 ਹੋਰਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸੈਲਾਨੀ ਸਨ ਕਿਉਂਕਿ ਉਹ ਮੱਧ ਪ੍ਰਦੇਸ਼ ਰਜਿਸਟ੍ਰੇਸ਼ਨ ਨੰਬਰ ਵਾਲੀ ਟੈਕਸੀ ਵਿੱਚ ਯਾਤਰਾ ਕਰ ਰਹੇ ਸਨ। ਅਧਿਕਾਰੀਆਂ ਨੇ ਕਿਹਾ ਕਿ ਹੋਰ ਵੇਰਵਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.