IMG-LOGO
ਹੋਮ ਮਨੋਰੰਜਨ: ਗਰਭਵਤੀ ਔਰਤਾਂ ਲਈ ਡਾਕਟਰੀ ਜਾਂਚ ਦੇ ਨਾਲ-ਨਾਲ ਪੋਸ਼ਟਿਕ ਖੁਰਾਕ ਜਰੂਰੀ:...

ਗਰਭਵਤੀ ਔਰਤਾਂ ਲਈ ਡਾਕਟਰੀ ਜਾਂਚ ਦੇ ਨਾਲ-ਨਾਲ ਪੋਸ਼ਟਿਕ ਖੁਰਾਕ ਜਰੂਰੀ: ਸਿਵਲ ਸਰਜਨ

Admin user - Feb 10, 2022 05:02 AM
IMG

 ਮੁਹੰਮਦ ਇਸਮਾਈਲ ਏਸ਼ੀਆ  
ਮਾਲੇਰਕੋਟਲਾ,10 ਫਰਬਰੀ  ,ਸਰਕਾਰ ਦੀਆਂ ਦਿਸ਼ਾ ਨਿਰਦੇਸ਼ਾ ਅਨੁਸਾਰ ਕੋਵਿਡ ਹਦਾਇਤਾਂ ਦਾ ਪਾਲਣ ਕਰਦੇ ਹੋਏ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜਿਲਾ ਸਿਹਤ ਵਿਭਾਗ ਵੱਲੋ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਮੁਕੇਸ ਚੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਤਾਰੀਖ ਨੂੰ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਹਨਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਸਿਹਤ ਕੇਂਦਰਾਂ ‘ਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਜਾਂਦੇ ਹਨ । ਉਨ੍ਹਾਂ ਦੱਸਿਆਂ ਕਿ ਇਹਨਾ ਕੈਂਪਾ ਵਿਚ ਗਰਭਵਤੀ ਔਰਤਾਂ ਦੀ ਸਿਹਤ ਦਾ ਚੈਕਅਪ ਕਰਕੇ ਲੋੜ ਅਨੁਸਾਰ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਵੀ ਕੀਤੀ ਜਾਂਦੀ ਹੈ ।

ਉਨ੍ਹਾਂ ਔਰਤਾਂ ਨੂੰ ਕਿਹਾ ਕਿ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ,ਅੰਡੇ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿਣ ਅਤੇ ਗਰਭ ਅਵਸਥਾ ਦੋਰਾਨ ਹੋਣ ਵਾਲੀ ਮੋਤ ਨੂੰ ਘਟਾਇਆ ਜਾ ਸਕੇ । ਕੋਵਿਡ ਮਹਾਂਮਾਰੀ ਦੇ ਚਲਦਿਆਂ ਗਰਭਵਤੀ ਅੋਰਤਾਂ ਘਰ ਬੈਠੇ ਵੀ ਈ.ਸ਼ੰਜੀਵਨੀ ਓ.ਪੀ.ਡੀ ਰਾਹੀ ਵੀ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੀਆਂ ਹਨ । ਇਸ ਮੌਕੇ ਡਾ. ਰੰਜੀਵ ਬੈਂਸ, ਡਾ. ਮੁਹੰਮਦ ਅਖਤਰ, ਡਾ. ਬਿੰਦੂ ਨਲਵਾ, ਡਾ. ਮਹੇਸ਼ ਜਿੰਦਲ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਤੇ ਸਟਾਫ ਮੌਜੂਦ ਸੀ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.