ਤਾਜਾ ਖਬਰਾਂ
ਸ਼ਬਦੀਸ਼ ਥਿੰਦ
ਸ਼ਾਹਕੋਟ 10 ਫਰਵਰੀ , ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਰਦਾਰ ਨਰਿੰਦਰ ਸਿੰਘ ਚੰਦੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਹਲਕੇ ਦੇ ਕਸਬਿਆਂ ਅਤੇ ਪਿੰਡਾਂ ਵਿੱਚ ਮੌਜੂਦ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂ ਅਤੇ ਵਰਕਰ ਚੋਣ ਪ੍ਰਚਾਰ ਵਿੱਚ ਜੁੱਟ ਗਏ ਹਨ ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕੰਵਰ ਸੰਧੂ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਨੇ ਕਿਹਾ ਕਿ ਸਭ ਦਾ ਸਾਥ ਅਤੇ ਸਭ ਦਾ ਵਿਕਾਸ ਦਾ ਨਾਅਰਾ ਦੇ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਵਰਗਾਂ ਨੂੰ ਬਰਾਬਰ ਮੌਕੇ ਦਿੱਤੇ ਹਨ ।
ਪਾਰਟੀ ਉਮੀਦਵਾਰ ਨਰਿੰਦਰ ਸਿੰਘ ਚੰਦੀ ਨੇ ਕਿਹਾ ਕਿ ਅੱਜ ਚਾਹੇ ਅਰਬਾਂ ਰੁਪਏ ਦੇ ਫੰਡਾਂ ਨਾਲ ਮਨਰੇਗਾ ਦੇ ਕੰਮ ਹੋਣ , ਪਿੰਡਾਂ ਵਿੱਚ ਸਮਾਰਟ ਸਕੂਲ ਬਣਾਉਣ ਦਾ ਕੰਮ ਹੋਵੇ ਜਾਂ ਫਿਰ ਪੰਜ ਲੱਖ ਦੀ ਹੈਲਥ ਬੀਮਾ ਯੋਜਨਾ , ਇਹ ਸਾਰੇ ਕੰਮ ਹੀ ਕੇਂਦਰ ਸਰਕਾਰ ਦੇ ਪੈਸੇ ਨਾਲ ਹੋ ਰਹੇ ਹਨ ।
ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣਾ ਅਤੇ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਰੀ ਉੱਪਰ 80 ਪ੍ਰਤੀਸ਼ਤ ਸਬਸਿਡੀ ਦੇਣਾ ਕੇਂਦਰ ਸਰਕਾਰ ਦੀਆਂ ਵੱਡੀਆਂ ਸਹੂਲਤਾਂ ਹਨ ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਬਣਨ ਜਾ ਰਹੀ ਭਾਰਤੀ ਜਨਤਾ ਪਾਰਟੀ ਅਤੇ ਗੱਠਜੋੜ ਦੀ ਸਰਕਾਰ ਵਿੱਚ ਸਿਹਤ , ਸਿੱਖਿਆ ਦੇ ਨਾਲ ਨਾਲ ਰੁਜ਼ਗਾਰ ਦੇ ਸਾਰਥਕ ਪ੍ਰਬੰਧ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ ।
ਇਸ ਮੌਕੇ ਸੁੱਖਾ,ਸੱਤਪਾਲ ਸਿੰਘ, ਹਰਪਾਲ ਸਿੰਘ , ਦੀਸ਼ਾ , ਸੁਖਜੀਤ ਸਿੰਘ , ਜਤਿੰਦਰਪਾਲ ਸਿੰਘ , ਹਰਜੀਤ ਸਿੰਘ , ਸੰਦੀਪ ਸਿੰਘ,ਗੋਪੀ ਸਹੋਤਾ ਅਤੇ ਸੰਤੋਖ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ ।
Get all latest content delivered to your email a few times a month.