ਤਾਜਾ ਖਬਰਾਂ
ਬਾਲ ਕਿਸ਼ਨ
ਗੁਰੂਹਰਸਹਾਏ/ਫਿਰੋਜ਼ਪੁਰ 14 ਅਪ੍ਰੈਲ : ਹਲਕਾ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਵੱਲੋਂ ਅਨਾਜ ਮੰਡੀ ਗੁਰੂਹਰਸਹਾਏ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਚੇਅਰਮੈਨ ਸੁਸ਼ੀਲ ਬੱਟੀ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਖ਼ਰੀਦ ਸ਼ੁਰੂ ਕਰਨ ਉਪਰੰਤ ਹਲਕਾ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਉਨਾਂ ਨੂੰ ਜਿਆਦਾ ਦੇਰ ਤੱਕ ਮੰਡੀਆਂ ਵਿੱਚ ਨਹੀਂ ਰੁਕਣਾ ਪਵੇਗਾ ਅਤੇ ਨਾਲ ਹੀ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਕੁਝ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਤੇ ਕਿਹਾ ਕਿ ਜੇਕਰ ਉਨਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਗੁਰੂਹਰਸਹਾਏ ਬਿਕਰਮਜੀਤ ਸਿੰਘ, ਆੜਤੀਆ ਐਸੋਸੀਏਸ਼ਨ ਦੇ ਮੈਂਬਰ, ਕਿਸਾਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.