IMG-LOGO
ਹੋਮ ਮਨੋਰੰਜਨ: 'Velvet Flow' ਗਾਣੇ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਰੈਪਰ...

'Velvet Flow' ਗਾਣੇ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਰੈਪਰ ਬਾਦਸ਼ਾਹ, FIR ਹੋਈ ਦਰਜ

Admin user - Apr 29, 2025 06:09 PM
IMG

ਜਲੰਧਰ, 29 ਅਪ੍ਰੈਲ- ਨਵੇਂ ਗੀਤ ‘Velvet Flow’ ਨੂੰ ਲੈ ਕੇ ਮਸ਼ਹੂਰ ਰੈਪਰ ਬਾਦਸ਼ਾਹ ਵਿਵਾਦਾਂ ਵਿੱਚ ਘਿਰ ਗਏ ਹਨ। ਪੰਜਾਬ ਕ੍ਰਿਸ਼ਚੀਅਨ ਮੂਵਮੈਂਟ ਨੇ ਗਾਣੇ 'ਤੇ ਇਤਰਾਜ਼ ਪ੍ਰਗਟਾਉਂਦਿਆਂ ਗਾਇਕ ਖ਼ਿਲਾਫ਼ FIR ਦਰਜ ਕਰਵਾਈ ਹੈ ਅਤੇ ਇਸ ਗਾਣੇ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਰੈਪਰ ਬਾਦਸ਼ਾਹ ਦਾ ਹਾਲ ਹੀ ਵਿੱਚ ਨਵਾਂ ਗੀਤ ‘Velvet Flow’ ਯੂਟਿਊਬ 'ਤੇ ਰਿਲੀਜ਼ ਹੋਇਆ ਹੈ। ਈਸਾਈ ਸੰਗਠਨਾਂ ਨੇ ਦੋਸ਼ ਲਗਾਇਆ ਹੈ ਕਿ ਇਸ ਗਾਣੇ ਵਿੱਚ ਪਵਿੱਤਰ ਬਾਈਬਲ ਅਤੇ ਚਰਚ ਦਾ ਜ਼ਿਕਰ ਅਸ਼ਲੀਲ ਅਤੇ ਅਪਮਾਨਜਨਕ ਸ਼ਬਦਾਂ ਵਿੱਚ ਕੀਤਾ ਗਿਆ ਹੈ, ਜਿਸ ਨਾਲ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੰਜਾਬ ਕ੍ਰਿਸ਼ਚੀਅਨ ਮੂਵਮੈਂਟ ਦੇ ਸੂਬਾ ਪ੍ਰਧਾਨ ਪਾਸਟਰ ਗੌਰਵ ਮਸੀਹ ਗਿੱਲ ਨੇ ਕਿਹਾ ਕਿ ਇਕ ਦੋਸਤ ਵੱਲੋਂ ਗੀਤ ਬਾਰੇ ਜਾਣਕਾਰੀ ਦੇਣ 'ਤੇ ਜਦੋਂ ਉਨ੍ਹਾਂ ਨੇ ਗੀਤ ਸੁਣਿਆਂ ਤਾਂ ਪਾਇਆ ਕਿ ਇਸ ਵਿੱਚ ਬਾਈਬਲ ਅਤੇ ਚਰਚ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਈਸਾਈ ਭਾਈਚਾਰੇ ਨੇ ਬਾਦਸ਼ਾਹ ਅਤੇ ਉਸਦੇ ਸਾਥੀਆਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਬੇਅਦਬੀ ਦੇ ਦੋਸ਼ ਵਿੱਚ FIR ਦਰਜ ਕਰਵਾਈ ਹੈ। ਨਾਲ ਹੀ, ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਗਾਣੇ ਨੂੰ ਯੂਟਿਊਬ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਤੁਰੰਤ ਹਟਾ ਦਿੱਤਾ ਜਾਵੇ

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.