IMG-LOGO
ਹੋਮ ਰਾਸ਼ਟਰੀ: ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ...

ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਕੀਤੀ ਮੁਆਫ, ਪੜ੍ਹੋ ਵੇਰਵਾ

Admin user - Jan 25, 2023 01:38 AM
IMG

 Bolda Punjab
ਚੰਡੀਗੜ੍ਹ, 25 ਜਨਵਰੀ, 2023:
ਹਰਿਆਣਾ ਸਰਕਾਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਮੁਆਫ ਕਰ ਦਿੱਤੀ ਹੈ।
ਗਣਤੰਤਰ ਦਿਵਸ ਮੌਕੇ ਉਸਨੂੰ 90 ਦਿਨਾਂ ਦੀ ਸਜ਼ਾ ਮੁਆਫ਼ੀ ਮਿਲੀ ਹੈ।
ਅਸਲ ਵਿਚ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਗਣਤੰਤਰ ਦਿਵਸ ਮੌਕੇ ਸਰਕਾਰ ਨੇ ਫੈਸਲਾ ਲਿਆ ਹੈ ਕਿ ਜਿਹੜੇ ਕੈਦੀ  10 ਸਾਲ ਜਾਂ ਇਸ ਤੋਂ ਵੱਧ ਜਾਂ ਫਿਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ਉਹਨਾਂ ਦੀ 90 ਦਿਨ ਦੀ ਸਜ਼ਾ, ਜਿਹੜੇ  5 ਤੋਂ 10 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਹਨ , ਉਹਨਾਂ ਨੂੰ 60 ਦਿਨ ਦੀ ਸਜ਼ਾ, ਜਿਹਨਾਂ ਨੂੰ 5 ਸਾਲ ਤੋਂ ਘੱਟ ਕੈਦ ਹੋਈ ਹੈ,  ਉਹਨਾਂ ਦੀ 30 ਦਿਨ ਦੀ ਸਜ਼ਾ ਮੁਆਫ ਕਰਨ ਦਾ ਫੈਸਲਾ ਹਰਿਆਣਾ ਸਰਕਾਰ ਨੇ ਲਿਆ ਹੈ।
ਡੇਰਾ ਸੱਚਾ ਸੌਦਾ ਸਿਰਸਾ ਮੁਖੀ ਇਸ ਵੇਲੇ ਆਪਣੀਆਂ ਦੋ ਸ਼ਰਧਾਲੂਆਂ ਨਾਲ ਜ਼ਬਰ ਜਨਾਹ ਕਰਨ, ਪੱਤਰਕਾਰ ਰਾਮ ਚੰਦਰ ਛਤਰਪਤੀ ਦਾ ਕਤਲ ਕਰਨ ਅਤੇ ਸਾਬਕਾ ਡੇਰਾ ਮੈਨੇਜਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ 20 ਸਾਲ ਦੀ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
ਹਰਿਆਣਾ ਸਰਕਾਰ ਦੇ ਫ਼ੈਸਲੇ ਅਨੁਸਾਰ ਉਸਦੀ 90 ਦਿਨ ਦੀ ਸਜ਼ਾ ਮੁਆਫ ਹੋ ਗਈ ਹੈ।
 ਡੇਰਾ ਮੁਖੀ ਨੂੰ ਵਾਰ - ਵਾਰ ਪੈਰੋਲ ਤੇ ਜੇਲ੍ਹ ਤੋਂ ਬਾਹਰ ਲਿਆਉਣ ਦੀ ਜਿੱਥੇ ਵੱਡੇ ਪੱਧਰ ਤੇ ਚਰਚਾ ਹੁੰਦੀ ਆਈ ਹੈ, ਉੱਥੇ ਸਜ਼ਾ ਕੱਟ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਨਾ ਹੋਣ ਤੇ ਸਿੱਖ ਜਗਤ ਆਪਣੇ ਨਾਲ ਸਰਕਾਰਾਂ ਵੱਲੋਂ ਅਨਿਆਂ ਕਰਨ ਦਾ ਗਿਲਾ ਕਰਦਾ ਆ ਰਿਹਾ ਹੈ l 
 ਉਸਦੀ ਪੈਰੋਲ ਪਹਿਲਾਂ ਹੀ ਵਿਵਾਦਾਂ ਵਿਚ ਹੈ ਤੇ ਉਹ ਅੱਜ ਕੱਲ੍ਹ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਹੈ ਤੇ ਆਪਣੇ ਯੂ ਪੀ ਵਿਚਲੇ ਆਸ਼ਰਮ ਵਿਚ ਹੈ ਜਿਥੇ ਉਸਨੇ ਬੀਤੇ ਦਿਨ ਤਲਵਾਰ ਨਾਲ ਕੇਕ ਵੀ ਕੱਟਿਆ ਹੈ।
 ਪਿੱਛਲੇ ਸਮੇਂ ਵਿੱਚ ਡੇਰਾ ਪ੍ਰਮੁੱਖ ਵੱਲੋਂ ਆਨਲਾਇਨ ਨਾਮ ਚਰਚਾ ਕਰਨ ਤੇ ਵੀ ਸਵਾਲਿਆ ਨਿਸ਼ਾਨ ਉੱਠੇ ਸਨ l

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.