ਤਾਜਾ ਖਬਰਾਂ
ਲੁਧਿਆਣਾ
ਪੰਜਾਬ ਵਿਚ ਅੱਜ ਚੋਣ ਰੈਲੀਆਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਅੱਜ ਲੁਧਿਆਣਾ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਿੱਥੇ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਆੜੇ ਹੱਥੀ ਲਿਆ। ਉਥੇ ਹੀ ਆਮ ਆਦਮੀ ਪਾਰਟੀ ਤੇ ਵੀ ਨਿਸ਼ਾਨੇ ਵਿੰਨੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਵਰਦਿਆਂ ਕਿਹਾ ਕਿ ਦਿੱਲੀ ਨੂੰ ਸ਼ਰਾਬ ਵਿਚ ਡੁਬਾਉਣ ਤੋਂ ਬਾਅਦ ਉਹ ਕਹਿ ਰਹੇ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਕ ਮੌਕਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਣ ਤਾਂ ਕਿ ਪੰਜਾਬ ਦੀ ਨਸਿ਼ਆਂ ਵਿਚ ਰੁੜਦੀ ਜਾ ਰਹੀ ਨੌਜਵਾਨ ਪੀੜ੍ਰੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਾਂਗਰਸ ਤੇ ਵਰਦਿਆਂ ਕਿਹਾ ਕਿ ਰੇਤਾ ਚੋਰੀ ਕਰਨ ਵਾਲੇ ਲੋਕ ਹੁਣ ਜੇਲ੍ਹਾਂ ਵਿਚ ਸੜ ਰਹੇ ਹਨ। ਇਹ ਹੀ ਨਹੀਂ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਵੀ ਆੜੇ ਹੱਥੀ ਲਿਆ।
Get all latest content delivered to your email a few times a month.