IMG-LOGO
ਹੋਮ ਰਾਸ਼ਟਰੀ: ਮਨੀਪੁਰ 'ਚ ਸਥਿਤੀ ਕਾਬੂ ਤੋਂ ਬਾਹਰ, ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਦਫ਼ਤਰ...

ਮਨੀਪੁਰ 'ਚ ਸਥਿਤੀ ਕਾਬੂ ਤੋਂ ਬਾਹਰ, ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਦਫ਼ਤਰ ਨੂੰ ਲਗਾਈ ਅੱਗ; ਸੁਰੱਖਿਆ ਬਲਾਂ 'ਤੇ ਵੀ ਕੀਤਾ ਹਮਲਾ

Admin user - Jun 09, 2025 12:47 PM
IMG

ਇੰਫਾਲ (ਮਣੀਪੁਰ), 9 ਜੂਨ : ਮਨੀਪੁਰ ਤੋਂ ਹਿੰਸਕ ਘਟਨਾਵਾਂ ਲਗਾਤਾਰ ਸਾਹਮਣੇਰਹੀਆਂ ਹਨ। ਮੈਤੇਈ ਭਾਈਚਾਰੇ ਦੇ ਲੋਕਾਂ ਅਤੇ ਸੁਰੱਖਿਆ ਬਲਾਂ ਵਿਚਕਾਰ ਝੜਪਾਂ ਹੋਈਆਂ। ਇਸ ਦੌਰਾਨ ਮੈਤੇਈ ਭਾਈਚਾਰੇ ਦੇ ਲੋਕਾਂ ਨੇ ਸਰਕਾਰੀ ਇਮਾਰਤਾਂ ਨੂੰ ਅੱਗ ਲਗਾ ਦਿੱਤੀਪੁਲਿਸ ਦੇ ਅਨੁਸਾਰ ਇਸ ਹਿੰਸਾ ਦਾ ਕਾਰਨ ਮੈਤੇਈ ਭਾਈਚਾਰੇ ਦੇ ਨੇਤਾ ਸਮੇਤ 4 ਲੋਕਾਂ ਦੀ ਕਥਿਤ ਗ੍ਰਿਫਤਾਰੀ ਬਾਰੇ ਦੱਸਿਆ ਜਾ ਰਿਹਾ ਹੈ। ਸੋਮਵਾਰ ਨੂੰ ਪੁਲਿਸ ਨੇ ਮਨੀਪੁਰ ਦੇ ਕਈ ਹਿੱਸਿਆਂ ਵਿੱਚ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਅਚਾਨਕ ਝੜਪਾਂ ਹੋਈਆਂਪ੍ਰਦਰਸ਼ਨਕਾਰੀਆਂ ਨੇ ਇੰਫਾਲ ਪੱਛਮ ਦੇ ਕਵਾਕੇਇਥਲ ਅਤੇ ਸਿੰਜਮੇਈ ਵਿੱਚ ਸੁਰੱਖਿਆ ਬਲਾਂ 'ਤੇ ਹਮਲਾ ਕੀਤਾਸਥਿਤੀ ਇੰਨੀ ਵਿਗੜ ਗਈ ਕਿ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਦੀ ਵਰਤੋਂ ਕੀਤੀਪ੍ਰਦਰਸ਼ਨਕਾਰੀਆਂ ਨੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਸਬ ਡਿਵੀਜ਼ਨਲ ਕੁਲੈਕਟਰ (ਐਸਡੀਸੀ) ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ। ਇਸ ਨਾਲ ਇਮਾਰਤ ਨੂੰ ਕਾਫ਼ੀ ਨੁਕਸਾਨ ਹੋਇਆ ਤੇ ਅੱਗ ਲੱਗਣ ਨਾਲ ਕਈ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਏ। ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਕਈ ਇਲਾਕਿਆਂ 'ਚ ਅੱਗ ਦੀਆਂ ਘਟਨਾਵਾਂ

ਇੰਫਾਲ ਪੂਰਬ ਦੇ ਵਾਂਗਖੇਈ, ਯੈਰੀਪੋਕ ਅਤੇ ਖੁਰਾਈ ਵਰਗੇ ਇਲਾਕਿਆਂ ਵਿੱਚ ਅੱਗਜ਼ਨੀ ਦੀਆਂ ਘਟਨਾਵਾਂ ਵੇਖੀਆਂ ਗਈਆਂ ਹਨ। ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਟਾਇਰ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ। 

5 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ

ਪ੍ਰਦਰਸ਼ਨਕਾਰੀਆਂ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ। ਔਰਤਾਂ ਨੇ ਖੁਰਾਈ ਵਿੱਚ ਮਸ਼ਾਲ ਮਾਰਚ ਕੱਢਿਆ ਹੈ ਤੇ ਰਾਜ ਵਿੱਚ ਨਵੀਂ ਸਰਕਾਰ ਬਣਾਉਣ ਦੀ ਮੰਗ ਕੀਤੀ ਹੈ। ਇਸ ਸਮੇਂ ਮਨੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਕੱਲ੍ਹ ਪ੍ਰਸ਼ਾਸਨ ਨੇ ਮਨੀਪੁਰ ਦੇ 5 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਸੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.