ਤਾਜਾ ਖਬਰਾਂ
ਮੁੰਬਈ, 16 ਜੂਨ : ਮਹਾਰਾਸ਼ਟਰ ਦੇ ਅਹਿਲਿਆਨਗਰ ਜ਼ਿਲ੍ਹੇ ਵਿੱਚ ਸਥਿਤ ਸ਼ਨੀ ਸ਼ਿੰਗਣਾਪੁਰ ਮੰਦਰ ਟਰੱਸਟ ਨੇ 114 ਮੁਸਲਮਾਨਾਂ ਸਮੇਤ 167 ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇੰਨੇ ਵੱਡੇ ਪੱਧਰ 'ਤੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਕਾਰਨ, ਮੰਦਰ ਟਰੱਸਟ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। ਮੰਦਰ ਟਰੱਸਟ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਮੰਦਰਾਂ ਵਿੱਚ ਮੁਸਲਿਮ ਕਰਮਚਾਰੀਆਂ ਦੀ ਮੌਜੂਦਗੀ ਦਾ ਵਿਰੋਧ ਹੋ ਰਿਹਾ ਹੈ। ਹਾਲਾਂਕਿ ਸ਼ਨੀ ਸ਼ਿੰਗਣਾਪੁਰ ਮੰਦਰ ਟਰੱਸਟ ਦਾ ਕਹਿਣਾ ਹੈ ਕਿ ਇਹ ਫੈਸਲਾ ਪੂਰੀ ਤਰ੍ਹਾਂ ਪ੍ਰਸ਼ਾਸਨਿਕ ਹੈ। ਮੰਦਿਰ ਟਰੱਸਟ ਦੇ ਅਧਿਕਾਰੀਆਂ ਦੇ ਅਨੁਸਾਰ ਇਹ ਇੱਕ ਪ੍ਰਸ਼ਾਸਕੀ ਫੈਸਲਾ ਹੈ। ਜਿਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਗਿਆ ਸੀ ਉਹ ਲਗਾਤਾਰ ਕੁਝ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ। ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਕਾਰਨ ਬਰਖਾਸਤ ਕੀਤਾ ਗਿਆ ਹੈ।
Get all latest content delivered to your email a few times a month.