IMG-LOGO
ਹੋਮ ਪੰਜਾਬ : ਡੀਸੀ ਮੋਗਾ ਦੇ ਸਾਈਬਰ ਕੈਫੇ ਵਾਲਿਆਂ ਨੂੰ ਅਹਿਮ ਆਦੇਸ਼, ਵਿਅਤੀਆਂ...

ਡੀਸੀ ਮੋਗਾ ਦੇ ਸਾਈਬਰ ਕੈਫੇ ਵਾਲਿਆਂ ਨੂੰ ਅਹਿਮ ਆਦੇਸ਼, ਵਿਅਤੀਆਂ ਦੀ ਪਛਾਣ ਰਜਿਸਟਰ ‘ਚ ਜ਼ਰੂਰ ਦਰਜ ਕੀਤੀ ਜਾਵੇ

Admin user - Jul 05, 2025 05:29 PM
IMG

ਮੋਗਾ, 5 ਜੁਲਾਈ :  ਡੀਸੀ ਮੋਗਾ ਸਾਗਰ ਸੇਤੀਆ ਨੇ ਸਾਈਬਰ ਕੈਫੇ ਮਾਲਕਾਂ ਨੂੰ ਕੁਝ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋਂ ਵਰਜਿਤ ਕਰਨਾ ਚਾਹੀਦਾ ਹੈ। ਆਉਣ ਵਾਲੇ/ਪ੍ਰਯੋਗ ਕਰਤਾਵਾਂ ਦੀ ਪਛਾਣ ਰਜਿਸਟਰ ਵਿੱਚ ਦਰਜ ਕਰਨੀ, ਰਜਿਸਟਰ ਵਿਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿਚ ਉਸ ਦਾ ਨਾਂ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਆਦਿ ਦਰਜ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਵੇ। ਮੇਨ ਸਰਵਰ ਵਿਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਿਆ ਜਾਵੇ ਅਤੇ ਇਸਦਾ ਰਿਕਾਰਡ ਮੇਨ ਸਰਵਰ ਵਿਚ ਘੱਟ ਤੋਂ ਘੱਟ 6 ਮਹੀਨੇ ਤੱਕ ਰੱਖਿਆ ਜਾਵੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਇਸਦੀ ਸੂਚਨਾ ਪੁਲਿਸ ਸਟੇਸ਼ਨ ਨੂੰ ਜਰੂਰ ਦੇਣ। ਵਿਅਕਤੀ ਦੁਆਰਾ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਲਾਜਮੀ ਹੈ। ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿਚ ਵੱਡੇ ਪੱਧਰ ਤੇ ਵਪਾਰਕ ਸਥਾਨ/ਦੁਕਾਨਾਂ ਨੂੰ ਸਾਈਬਰ ਕੈਫੇ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਇਨ੍ਹਾਂ ਸੁਵਿਧਾਵਾਂ ਦਾ ਲਾਭ ਉਠਾਉਣ ਲਈ ਜਿਸ ਵਿਚ ਈ ਮੇਲ ਕਰਨਾ ਵੀ ਸ਼ਾਮਲ ਹੈ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਸਥਾਨਾਂ ਤੇ ਜਾਂਦੇ ਹਨ ਅਤੇ ਕੁਝ ਸਮਾਜ ਵਿਰੋਧੀ ਤੱਤ, ਅਪਰਾਧੀ ਅਤੇ ਅੱਤਵਾਦੀ ਇਨ੍ਹਾਂ ਸੁਵਿਧਾਵਾਂ ਦਾ ਪ੍ਰਯੋਗ ਸੁਰੱਖਿਆ/ਜਾਂਚ ਏਜੰਸੀਆਂ, ਲੋਕਾਂ ਵਿਚ ਹਫੜਾ ਦਫੜੀ ਫੈਲਾਉਣ, ਆਮ ਜਨਤਾ, ਵੀਆਈਪੀ ਅਤੇ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਲਈ ਖਤਰਾ ਪੈਦਾ ਕਰਨ ਅਤੇ ਅਜਿਹੀਆਂ ਅੱਤਵਾਦੀ ਗਤੀਵਿਧੀਆਂ ਚਲਾਉਣ, ਜੋ ਰਾਜ ਦੀ ਸੁਰੱਖਿਆ ਨੂੰ ਪਰਤੱਖ ਤੌਰ ਤੇ ਪ੍ਰਭਾਵਿਤ ਕਰਦੀਆਂ ਹੋਣ, ਲਈ ਕਰ ਸਕਦੇ ਹਨ। ਮਨੁੱਖੀ ਜਵੀਨ ਦੇ ਖਤਰਿਆਂ ਦੀ ਰੋਕਥਾਮ, ਅਜਿਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਜੋ ਰਾਜ ਦੀ ਸੁਰੱਖਿਆ ਲਈ ਖਤਰਾ ਬਣ ਸਕਦੀਆਂ ਹਨ ਅਤੇ ਸਮਾਜ ਦੀ ਸ਼ਾਂਤੀ ਨੂੰ ਭੰਗ ਕਰ ਸਕਦੀਆਂ ਹਨ ਉਪਰ ਕਾਰਵਾਈ ਕਰਨੀ ਜਰੂਰੀ ਹੈ।

ਆਮ ਲੋਕਾਂ ਲਈ ਹਥਿਆਰ ਲੈ ਕੇ ਚੱਲਣ ਤੇ ਉਸ ਦੇ ਪ੍ਰਦਰਸ਼ਨ ਤੇ ਵੀ ਪੂਰਨ ਪਾਬੰਦੀ

ਡੀਸੀ ਮੋਗਾ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਦੇ ਮੌਜੂਦਾ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਹਥਿਆਰ ਲੈ ਕੇ ਚੱਲਣ ਅਤੇ ਉਸਦੇ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਪੁਲਿਸ ਹੋਮਗਾਰਡਜ ਜਾਂ ਸੀਆਰਪੀਐੱਫ ਕਰਮਚਾਰੀਆਂ, ਜਿਨ੍ਹਾਂ ਪਾਸ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜੂਰੀ ਪ੍ਰਾਪਤ ਅਸਲਾ ਲਾਇਸੰਸ ਧਾਰਕਾਂ ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.