ਤਾਜਾ ਖਬਰਾਂ
ਨਵੀਂ ਦਿੱਲੀ : 11 ਜੁਲਾਈ, 2006 ਨੂੰ ਮੁੰਬਈ ਦੀਆਂ ਲੋਕਲ ਟ੍ਰੇਨਾਂ ਵਿੱਚ ਹੋਏ ਸੱਤ ਧਮਾਕਿਆਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲਗਪਗ 19 ਸਾਲ ਬਾਅਦ ਬੰਬੇ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ 12 ਲੋਕਾਂ ਨੂੰ ਬੇਕਸੂਰ ਕਰਾਰ ਦਿੰਦੇ ਹੋਏ ਬਰੀ ਕਰ ਦਿੱਤਾ। ਉਨ੍ਹਾਂ ਵਿੱਚੋਂ ਪੰਜ ਨੂੰ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਅਤੇ ਬਾਕੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਦਾ ਕਹਿਣਾ ਹੈ ਕਿ ਇਸਤਗਾਸਾ ਪੱਖ ਕੇਸ ਸਾਬਤ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਇਹ ਫੈਸਲਾ ਉਸ ਦੁਖਦਾਈ ਘਟਨਾ ਤੋਂ ਲਗਪਗ ਦੋ ਦਹਾਕੇ ਬਾਅਦ ਆਇਆ ਹੈ, ਜਦੋਂ ਮੁੰਬਈ ਦੀਆਂ ਲੋਕਲ ਟ੍ਰੇਨਾਂ ਵਿੱਚ ਲੜੀਵਾਰ ਧਮਾਕਿਆਂ ਨੇ ਸੈਂਕੜੇ ਜਾਨਾਂ ਲੈ ਲਈਆਂ ਸਨ। ਜਸਟਿਸ ਅਨਿਲ ਕਿਲੋਰ ਅਤੇ ਜਸਟਿਸ ਸ਼ਿਆਮ ਚੰਦਕ ਦੀ ਵਿਸ਼ੇਸ਼ ਬੈਂਚ ਨੇ ਕਿਹਾ ਕਿ ਇਸਤਗਾਸਾ ਪੱਖ ਕੇਸ ਸਾਬਤ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਵਿੱਚ ਬਹੁਤ ਸਾਰੀਆਂ ਕਮੀਆਂ ਸਨ, ਜਿਸ ਨੇ ਕੇਸ ਨੂੰ ਕਮਜ਼ੋਰ ਕਰ ਦਿੱਤਾ।
Get all latest content delivered to your email a few times a month.