ਤਾਜਾ ਖਬਰਾਂ
ਮੁਹੰਮਦ ਇਸਮਾਈਲ ਏਸ਼ੀਆ
ਮਾਨਸਾ, 19 ਫਰਵਰੀ, 2022: ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਐੱਫ਼ ਆਈ ਆਰ ਦਰਜ ਕਰਵਾਈ ਹੈ। ਇਕ ਮੀਡਿਆ ਰਿਪੋਰਟ ਮੁਤਾਬਕ ਚੋਣ ਕਮਿਸ਼ਨ ਨੇ ਇਹ ਕਾਰਵਾਈ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇ ਵਾਲਾ ਵੱਲੋਂ 18 ਫਰਵਰੀ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਕਰਨ ਕਾਰਨ ਇਹ ਐੱਫ਼ ਆਈ ਆਰ ਧਾਰਾ 188 ਤਹਿਤ ਦਰਜ ਕੀਤੀ ਗਈ ਹੈ।
ਇਹ ਕਾਰਵਾਈ ਰਿਟਰਨਿੰਗ ਅਫ਼ਸਰ ਨੇ ਕਰਵਾਈ ਹੈ।
ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਦੋਸ਼ ਹਨ ਕਿ ਮੁੱਖ ਮੰਤਰੀ ਤੇ ਸਿੱਧੂ ਮੂਸੇ ਵਾਲਾ ਸ਼ਾਮ 7 ਵਜੇ ਮਾਨਸਾ ਦੀਆਂ ਗਲੀਆਂ ਵਿਚ ਪ੍ਰਚਾਰ ਕਰ ਰਹੇ ਸਨ ।
Get all latest content delivered to your email a few times a month.