IMG-LOGO
ਹੋਮ ਲਹਿੰਦਾ ਪੰਜਾਬ : ਲਹਿੰਦੇ ਪੰਜਾਬ 'ਚ ਚੋਣਾਂ ਦੇ ਫੈਸਲੇ 'ਤੇ ਨਜ਼ਰਸਾਨੀ ਦੀ ਪਟੀਸ਼ਨ...

ਲਹਿੰਦੇ ਪੰਜਾਬ 'ਚ ਚੋਣਾਂ ਦੇ ਫੈਸਲੇ 'ਤੇ ਨਜ਼ਰਸਾਨੀ ਦੀ ਪਟੀਸ਼ਨ 'ਤੇ ਸੁਣਵਾਈ ਅੱਜ

Admin user - May 15, 2023 09:58 AM
IMG

  Bolda Punjab

ਇਸਲਾਮਾਬਾਦ 15 ਮਈ 2023 , ਪਾਕਿਸਤਾਨ ਵਿੱਚਲੇ ਲਹਿੰਦੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਫੈਸਲੇ 'ਤੇ ਨਜ਼ਰਸਾਨੀ ਲਈ ਚੋਣ ਕਮਿਸ਼ਨ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ।

  ਜਾਣਕਾਰੀ ਅਨੁਸਾਰ ਚੀਫ਼ ਜਸਟਿਸ ਉਮਰ ਅੱਤਾ ਬੰਦਿਆਲ ਦੀ ਅਗਵਾਈ ਵਾਲੀ 3 ਮੈਂਬਰੀ ਵਿਸ਼ੇਸ਼ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ, ਜਸਟਿਸ ਏਜਾਜ਼-ਉਲ-ਅਹਿਸਾਨ ਅਤੇ ਜਸਟਿਸ ਮੁਨੀਬ ਅਖਤਰ 3 ਮੈਂਬਰੀ ਵਿਸ਼ੇਸ਼ ਬੈਂਚ ਦਾ ਹਿੱਸਾ ਹੋਣਗੇ।

ਇਸ ਤੋਂ ਪਹਿਲਾਂ ਚੀਫ਼ ਜਸਟਿਸ ਉਮਰ ਅੱਤਾ ਬੰਦਿਆਲ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ ਪੰਜਾਬ ਵਿੱਚ 14 ਮਈ ਨੂੰ ਚੋਣਾਂ ਕਰਾਉਣ ਦਾ ਹੁਕਮ ਦਿੱਤਾ ਸੀ।   ਚੋਣ ਕਮਿਸ਼ਨ ਨੇ ਦਾਅਵਾ ਕੀਤਾ ਕਿ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ, ਪਰ ਸਰਕਾਰ ਤੋਂ ਫੰਡ ਨਹੀਂ ਮਿਲੇ ਤੇ ਸਿਆਸੀ ਪਾਰਟੀਆਂ ਨੇ ਵੀ ਪੰਜਾਬ 'ਚ ਹੀ ਚੋਣਾਂ ਕਰਵਾਉਣ 'ਤੇ ਸਹਿਮਤੀ ਨਹੀਂ ਜਤਾਈ।

ਦੂਜੇ ਪਾਸੇ ਪੰਜਾਬ ਵਿੱਚ 14 ਮਈ ਨੂੰ ਚੋਣਾਂ ਕਰਾਉਣ ਦੇ ਸੁਪਰੀਮ ਕੋਰਟ ਦੇ 4 ਅਪਰੈਲ ਦੇ ਫੈਸਲੇ ਖ਼ਿਲਾਫ਼ ਚੋਣ ਕਮਿਸ਼ਨ ਦੀ ਨਜ਼ਰਸਾਨੀ ਬੇਨਤੀ ’ਤੇ 15 ਮਈ (ਸੋਮਵਾਰ) ਨੂੰ ਸੁਣਵਾਈ ਹੋਵੇਗੀ।      ਸੂਤਰਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਪੰਜਾਬ ਚੋਣਾਂ ਅਤੇ ਦੇਸ਼ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਜੁੜੇ ਮਾਮਲੇ 'ਤੇ ਵਿਚਾਰ ਕਰੇਗੀ ਅਤੇ ਫੈਸਲਾ ਸੁਣਾਏਗੀ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.