ਤਾਜਾ ਖਬਰਾਂ
ਭਿੱਖੀਵਿੰਡ, 17 ਅਗਸਤ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਗਸ਼ਤ ਦੌਰਾਨ ਹੈਰੋਇਨ ਦਾ ਨਸ਼ਾ ਕਰ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਪਹੂਵਿੰਡ ਪਿੰਡ ਦੇ ਇਲਾਕੇ ’ਚੋਂ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੱਦਰ ਮਥਰਾ ਭਾਗੀ ਨਾਮਕ ਵਿਅਕਤੀ ਨੂੰ ਹੈਰੋਇਨ ਲੱਗੀ ਸਿਲਵਰ ਪੰਨੀ, ਲਾਈਟਰ ਤੇ ਸਿਲਵਰ ਪੇਪਰ ਦਾ ਰੋਲ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
Get all latest content delivered to your email a few times a month.