IMG-LOGO
ਹੋਮ ਪੰਜਾਬ : ਕੌਮੀ ਲੋਕ ਅਦਾਲਤ ਵਿੱਚ 10181 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ...

ਕੌਮੀ ਲੋਕ ਅਦਾਲਤ ਵਿੱਚ 10181 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

Admin user - Sep 13, 2025 03:57 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 13 ਸਤੰਬਰ 2025 : ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 18 ਬੈਂਚ ਬਣਾਏ ਗਏ ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜ਼ਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ। ਇਸ ਦੇ ਨਾਲ ਹੀ ਰੈਵਿਨਿਉ ਕੇਸਾਂ ਲਈ 10 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਵਿੱਚ ਕੁੱਲ 21609 ਕੇਸ ਲਗਾਏ ਗਏ ਜਿਹਨਾਂ ਵਿੱਚੋਂ 10181 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ। ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਵਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ। ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.