IMG-LOGO
ਹੋਮ ਪੰਜਾਬ : ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ 'ਤੱਕ...

ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ 'ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪੂਰਣ ਪਾਬੰਦੀ ਦੇ ਹੁਕਮ ਜਾਰੀ

Admin user - Sep 13, 2025 04:09 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 13 ਸਤੰਬਰ : ਜਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਬੀ.ਐਨ.ਐਸ.ਐਸ. 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ 'ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ 'ਤੇ ਪੂਰਣ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਕੀਤੀ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਾਲ 2025 ਦੀ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ 'ਤੇ ਵੇਖਣ ਵਿਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਸਵੇਰੇ 10:00 ਵਜੇ ਤੋਂ ਪਹਿਲਾਂ ਝੋਨੇ ਦੀ ਫਸਲ 'ਤੇ ਤਰੇਲ ਕਾਫੀ ਜ਼ਿਆਦਾ ਹੁੰਦੀ ਹੈ। ਤਰੇਲ ਕਾਰਨ ਜਿੱਥੇ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉੱਥ ਵੱਧ ਨਮੀ ਕਾਰਨ ਫਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫਸਲ ਦੀ ਕੁਆਲਟੀ ਵਿੱਚ ਗਿਰਾਵਟ ਆ ਜਾਂਦੀ ਹੈ। ਇਸਦੇ ਨਾਲ ਹੀ ਸ਼ਾਮ 6:00 ਵਜੇ ਤੋਂ ਬਾਅਦ ਦੀ ਤਰੇਲ ਪੈਣ ਕਾਰਨ ਅਤੇ ਦੇਰ ਰਾਤ ਫਸਲ ਦੀ ਕਟਾਈ ਕਰਨ ਕਾਰਨ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ ਝੋਨੇ ਨੂੰ ਜਦੋਂ ਜ਼ਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਨਮੀ ਨਿਰਧਾਰਿਤ ਮਾਪਦੰਡਾਂ ਮੁਤਾਬਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫਸਲ ਖਰੀਦਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਰਕੇ ਥਾਂ ਦੀ ਘਾਟ ਪੈਦਾ ਹੋ ਜਾਂਦੀ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਭਰਮਾਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਅਗਲੇ ਦੋ ਮਹੀਨੇ ਤੱਕ ਜ਼ਿਲ੍ਹਾ ਫਿਰੋਜਪੁਰ ਅੰਦਰ ਲਾਗੂ ਰਹੇਗਾ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.