IMG-LOGO
ਹੋਮ ਪੰਜਾਬ : ਸ਼੍ਰੋਮਣੀ ਅਕਾਲੀ ਦਲ ਨੇ ਕੁਦਰਤੀ ਆਫਤ ਫੰਡ ’ਤੇ ਕੇਂਦਰ ਤੇ...

ਸ਼੍ਰੋਮਣੀ ਅਕਾਲੀ ਦਲ ਨੇ ਕੁਦਰਤੀ ਆਫਤ ਫੰਡ ’ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਸਿਆਸਤ ਨਾ ਕਰਨ ਦੀ ਕੀਤੀ ਅਪੀਲ

Admin user - Sep 13, 2025 04:28 PM
IMG

ਚੰਡੀਗੜ੍ਹ, 13 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਕੁਦਰਤੀ ਆਫਤ ਫੰਡ ਦੇ ਨਾਂ ’ਤੇ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ ਹੈ। ਅਕਾਲੀ ਦਲ ਨੇ ਖੇਤ ਮਜ਼ਦੂਰਾਂ, ਦਿਹਾੜੀਦਾਰਾਂ ਤੇ ਦੁਕਾਨਦਾਰਾਂ ਸਮੇਤ ਹੜ੍ਹ ਪ੍ਰਭਾਵਤਾਂ ਨੂੰ ਛੇਤੀ ਮੁਆਵਜ਼ਾ ਦੇਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੁਦਰਤੀ ਆਫਤ ਫੰਡ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ। ਚੀਮਾ ਨੇ ਕਿਹਾ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁਆਵਜ਼ੇ ਦੇ ਐਲਾਨ ਵਿਚੋਂ ਖੇਤ ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ ਬਾਹਰ ਰੱਖਿਆ ਗਿਆ ਹੈ ਅਤੇ ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਵਰਗਾਂ ਨੂੰ ਵੀ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਮੁਆਵਜ਼ਾ ਫੌਰੀ ਮਿਲੇ ਤੇ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਮੁਆਵਜ਼ੇ ਵਾਸਤੇ ਇਕ ਮਹੀਨੇ ਤੋਂ ਵੀ ਵੱਧ ਦਾ ਸਮਾਂ ਤੈਅ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਆਪਣੇ ਖੇਤਾਂ ’ਚੋਂ ਰੇਤਾ ਕੱਢਣ ਵਾਸਤੇ ਫੰਡ ਨਹੀਂ ਹਨ ਤੇ ਹੋਰ ਜ਼ਿੰਮੇਵਾਰੀਆਂ ਵੀ ਉਹ ਨਿਭਾਅ ਨਹੀਂ ਸਕਣਗੇ ਤੇ ਉਨ੍ਹਾਂ ਕੋਲ ਕਣਕ ਬੀਜਣ ਲਈ ਵੀ ਸਿਰਫ ਇਕ ਮਹੀਨੇ ਦਾ ਸਮਾਂ ਬਾਕੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਕਿੰਨਾ ਨੁਕਸਾਨ ਕੀਤਾ, ਇਹ ਸਭ ਦੇ ਸਾਹਮਣੇ ਹੈ, ਅਜਿਹੇ ’ਚ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਤੁਰੰਤ ਮਿਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਪਾੜ ਪੂਰਨ ਤੇ ਬੰਨ੍ਹ ਮਜ਼ਬੂਤ ਕਰਨ ਵਾਸਤੇ ਵੀ ਫੰਡ ਜਾਰੀ ਕਰੇ।  ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਨਿੱਜੀ ਤੌਰ ’ਤੇ ਨਕਦੀ, ਡੀਜ਼ਲ, ਪੰਪ ਸੈੱਟ, ਪਾਈਪਾਂ, ਤਰਪਾਲਾਂ ਤੇ ਪਸ਼ੂਆਂ ਲਈ ਚਾਰਾ ਪ੍ਰਦਾਨ ਕਰਵਾਇਆ ਹੈ। ਉਨ੍ਹਾਂ ਦਾ ਮਕਸਦ ਕਿਸੇ ਵੀ ਤਰੀਕੇ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਟੀਫਾਈਡ ਬੀਜ ਕਣਕ ਬੀਜਣ ਵਾਸਤੇ ਦਿੱਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.