IMG-LOGO
ਹੋਮ ਪੰਜਾਬ : ਸ੍ਰੀ ਹਜ਼ੂਰ ਸਾਹਿਬ ਯਾਤਰਾ ’ਤੇ ਗਏ ਪੁੱਤ ਦੀ ਮੌਤ, ਗਮ...

ਸ੍ਰੀ ਹਜ਼ੂਰ ਸਾਹਿਬ ਯਾਤਰਾ ’ਤੇ ਗਏ ਪੁੱਤ ਦੀ ਮੌਤ, ਗਮ ’ਚ ਪਿਤਾ ਨੇ ਵੀ ਤੋੜਿਆ ਦਮ

Admin user - Sep 14, 2025 01:13 PM
IMG

ਪੱਟੀ, 14 ਸਤੰਬਰ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਪੁੱਤ ਦੀ ਅਚਾਨਕ ਹੋਈ ਮੌਤ ਦੇ ਸਦਮੇ ’ਚ ਉਸ ਦੇ ਪਿਤਾ ਨੇ ਵੀ ਦਮ ਤੋੜ ਦਿੱਤਾ। ਇਕ ਪਰਿਵਾਰ ’ਚ ਹੋਈਆਂ ਦੋ ਮੌਤਾਂ ਕਾਰਨ ਪਿੰਡ ਚੂਸਲ੍ਹੇਵੜ੍ਹ ’ਚ ਮਾਹੌਲ ਗਮਗੀਨ ਬਣਿਆ ਹੋਇਆ ਹੈ। ਅਕਾਲ ਚਲਾਣਾ ਕਰਨ ਵਾਲੇ ਦੋਵੇਂ ਵਿਅਕਤੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਚੂਸਲੇਵੜ੍ਹ ਦੇ ਭਰਾ ਤੇ ਪਿਤਾ ਸਨ। ਬਲਜਿੰਦਰ ਸਿੰਘ ਚੂਸਲੇਵੜ੍ਹ ਨੇ ਦੱਸਿਆ ਕਿ ਉਸ ਦਾ ਭਰਾ ਜਗਜੀਤ ਸਿੰਘ ਪਿੰਡ ਦੀ ਸੰਗਤ ਨਾਲ ਕੁਝ ਦਿਨ ਪਹਿਲਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗਿਆ ਸੀ। ਸ਼ੁੱਕਰਵਾਰ ਨੂੰ ਉਸ ਦੀ ਛਾਤੀ ’ਚ ਦਰਦ ਉੱਠਿਆ ਅਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਊਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ ਦੱਸਿਆ ਕਿ ਜਗਜੀਤ ਸਿੰਘ ਦੀ ਦੇਹ ਸ਼ਨਿੱਚਵਾਰ ਸ਼ਾਮ ਨੂੰ ਪਿੰਡ ਪਹੁੰਚਣੀ ਸੀ। ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਪਿਤਾ ਰਸਾਲ ਸਿੰਘ (75) ਨੂੰ ਸਵੇਰੇ ਦਿਲ ਦਾ ਦੌਰਾ ਪੈ ਗਿਆ, ਜੋ ਉਨ੍ਹਾਂ ਲਈ ਜਾਨਲੇਵਾ ਸਾਬਤ ਹੋਇਆ। ਜਗਜੀਤ ਸਿੰਘ ਆਪਣੇ ਪਿੱਛੇ ਪਤਨੀ ਮਨਜੀਤ ਕੌਰ, ਇਕ ਲੜਕਾ ਤੇ ਲੜਕੀ ਛੱਡ ਗਿਆ ਹੈ। ਇਸ ਦੁੱਖ ਦੀ ਘੜੀ ’ਚ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ, ਚੇਅਰਮੈਨ ਦਿਲਬਾਗ ਸਿੰਘ ਸੰਧੂ, ਨਿੰਦਰ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਪਨਗੋਟਾ, ਬਾਬਾ ਬਲਜਿੰਦਰ ਸਿੰਘ ਚੂਸਲੇਵੜ੍ਹ, ਰਾਜਬੀਰ ਸਿੰਘ ਖਹਿਰਾ ਸਰਪੰਚ ਸਮੇਤ ਇਲਾਕੇ ਦੇ ਵੱਖ-ਵੱਖ ਸਿਆਸੀ ਪਾਰਟੀ ਦੇ ਆਗੂਆਂ ਨੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਚੂਸਲੇਵੜ੍ਹ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.