IMG-LOGO
ਹੋਮ ਪੰਜਾਬ : ਜ਼ਿਲ੍ਹੇ ’ਚ ਬਿਨਾਂ ਸੁਪਰ ਐੱਸਐੱਮਐੱਸ ਤੋਂ ਨਹੀਂ ਚਲਾਈ ਜਾਵੇਗੀ ਕੋਈ...

ਜ਼ਿਲ੍ਹੇ ’ਚ ਬਿਨਾਂ ਸੁਪਰ ਐੱਸਐੱਮਐੱਸ ਤੋਂ ਨਹੀਂ ਚਲਾਈ ਜਾਵੇਗੀ ਕੋਈ ਵੀ ਕੰਬਾਈਨ : ਡਿਪਟੀ ਕਮਿਸ਼ਨਰ

Admin user - Sep 15, 2025 03:09 PM
IMG

ਜਲੰਧਰ, 15 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਐੱਸਐੱਮਐੱਸ ਤੋਂ ਨਹੀਂ ਚਲਾਈ ਜਾਵੇਗੀ ਤੇ ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਇਜਾਜ਼ਤ ਹੋਵੇਗੀ। ਡਾ. ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਣ ’ਚ ਆਉਂਦਾ ਹੈ ਕਿ ਕੰਬਾਈਨਾਂ ਨਾਲ ਰਾਤ ਵੇਲੇ ਹਰੀ ਜੀਰੀ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਝੋਨੇ ’ਚ ਨਮੀ ਦੀ ਮਾਤਰਾ ਵਧ ਜਾਂਦੀ ਹੈ ਤੇ ਮੰਡੀਕਰਨ ’ਚ ਕਿਸਾਨਾਂ ਨੂੰ ਦਿੱਕਤਾਂ ਪੇਸ਼ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ’ਚ ਨਮੀ ਦੀ ਮਾਤਰਾ ਉੱਚਿਤ ਹੋਣ ’ਤੇ ਹੀ ਫ਼ਸਲ ਦੀ ਕਟਾਈ ਕਰਨ ਲਈ ਕੰਬਾਈਨ ਮਾਲਕ ਅੱਗੇ ਆਉਣ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਝੋਨੇ ਦੀ ਕਟਾਈ ਮੌਕੇ ਕੰਬਾਈਨ ਹਾਰਵੈਸਟ ਉਪਰ ਸੁਪਰ ਐੱਸਐੱਮਐੱਸ ਜ਼ਰੂਰ ਲਗਾਉਣ, ਤਾਂ ਜੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ’ਚ ਕਿਸਾਨਾਂ ਨੂੰ ਸੌਖ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤੇ ਉਲੰਘਣਾ ਪਾਏ ਜਾਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਕੰਬਾਈਨ ਮਾਲਕ ਖਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਖੇਤੀਬਾੜੀ ਵਿਭਾਗ ਵੱਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਝੋਨੇ ਦੀ ਕਟਾਈ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਵੀ ਇਸ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.