ਤਾਜਾ ਖਬਰਾਂ
ਬਾਲ ਕਿਸ਼ਨ
ਫਿਰੋਜ਼ੇਪੁਰ, 15 ਸਤੰਬਰ: ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਅਸੂ ਸੰਗਰਾਂਦ 16 ਸਤੰਬਰ ਰਾਤ ਨੂੰ ਖਾਲਸਾ ਗੁਰਦੁਆਰਾ ਸਾਹਿਬ ਫਿਰੋਜ਼ਪੁਰ ਛਾਉਣੀ ਵਿੱਚ ਸਜਾਇਆ ਜਾਵੇਗਾ। ਇਸ ਪਵਿੱਤਰ ਸਮਾਗਮ ਵਿੱਚ ਪ੍ਰਿੰਸੀਪਲ ਚਰਨਜੀਤ ਸਿੰਘ ਜੀ (ਸਿੱਖ ਮਿਸ਼ਨਰੀ ਕਾਲਜ, ਅਨੰਦਪੁਰ ਸਾਹਿਬ) ਗੁਰਮਤਿ ਵਿਚਾਰ ਸਾਂਝੇ ਕਰਨਗੇ। 1881 ਵਿੱਚ ਜਦੋਂ ਸਿੱਖਾਂ ਦੀ ਗਿਣਤੀ ਕੇਵਲ 16 ਲੱਖ ਰਹਿ ਗਈ ਸੀ, ਤਦ ਗਿਆਨੀ ਦਿੱਤ ਸਿੰਘ ਜੀ ਨੇ ਪ੍ਰੋਫੈਸਰ ਗੁਰਮੁਖ ਸਿੰਘ ਨਾਲ ਮਿਲ ਕੇ ਦਿਨ ਰਾਤ ਇੱਕ ਕਰਕੇ ਲੋਕਾਂ ਨੂੰ ਸਿੱਖੀ ਨਾਲ ਜੋੜਨ ਲਈ ਮਹਾਨ ਯਤਨ ਕੀਤੇ ਸਨ। ਸੰਗਤਾਂ ਨੂੰ ਅਪੀਲ ਹੈ ਕਿ ਪਰਿਵਾਰਾਂ ਅਤੇ ਦੋਸਤਾਂ ਸਮੇਤ 16 ਸਤੰਬਰ ਰਾਤ ਇਸ ਆਤਮਕ ਸਮਾਗਮ ਵਿੱਚ ਹਾਜ਼ਰੀ ਭਰ ਕੇ ਗਿਆਨੀ ਦਿੱਤ ਸਿੰਘ ਜੀ ਦੇ ਯੋਗਦਾਨ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ।
Get all latest content delivered to your email a few times a month.