IMG-LOGO
ਹੋਮ ਪੰਜਾਬ : ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ...

ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ ਮੁਲਜ਼ਮ

Admin user - Sep 15, 2025 04:22 PM
IMG

ਰੂਪਨਗਰ, 15 ਸਤੰਬਰ : ਨੂਰਪੁਰਬੇਦੀ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਤੋਂ .32 ਬੋਰ ਦੇ ਪੰਜ ਦੇਸੀ ਪਿਸਤੌਲ ਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਪੰਜਾਬ ਤੋਂ ਗੁਪਤ ਸੂਚਨਾ ਮਿਲੀ ਸੀ ਕਿ ਬਲਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਪਿੰਡ ਨੂਰਪੁਰ ਖੁਰਦ ਤੇ ਉਸ ਦੇ ਚਾਰ ਸਾਥੀ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ। ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਨੂਰਪੁਰਬੇਦੀ ਪੁਲਿਸ ਪਾਰਟੀ ਨੇ ਬਲਜੀਤ ਸਿੰਘ ਸਮੇਤ ਇੰਦਰਪ੍ਰੀਤ ਸਿੰਘ ਪੁੱਤਰ ਗੋਰੀ ਸ਼ੰਕਰ ਵਾਸੀ ਪਿੰਡ ਨੂਰਵਾਲਾ ਨੂੰ ਸ਼ਿਵਪੁਰੀ ਚੌਕ ਥਾਣਾ ਮੇਹਰਵਾਂ ਜ਼ਿਲ੍ਹਾ ਲੁਧਿਆਣਾ, ਵਿਜੇ ਪੁੱਤਰ ਮਲਕੀਤ ਸਿੰਘ ਵਾਸੀ 307, ਗਗਨਦੀਪ ਕਾਲੋਨੀ ਜਲੰਧਰ ਬਾਈਪਾਸ ਚੌਕ ਲੁਧਿਆਣਾ, ਦੀਪਕ ਪੁੱਤਰ ਮੰਗਾ ਵਾਸੀ ਗਗਨਦੀਪ ਕਾਲੋਨੀ ਜਲੰਧਰ ਬਾਈਪਾਸ ਚੌਕ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਰਾਜੂ ਪੁੱਤਰ ਪੱਪੂ ਵਾਸੀ ਅਮਰ ਨਗਰ ਭੇਰੋ ਲੁਧਿਆਣਾ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਇਨ੍ਹਾਂ ਚਾਰਾਂ ਮੁਲਜ਼ਮਾਂ ਤੋਂ .32 ਬੋਰ ਦੇ ਦੋ ਦੇਸੀ ਪਿਸਤੌਲ ਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਥਾਣਾ ਨੂਰਪੁਰਬੇਦੀ ਦੀ ਪੁਲਿਸ ਪਾਰਟੀ ਨੇ ਰਾਜੂ ਪੁੱਤਰ ਪੱਪੂ ਵਾਸੀ ਅਮਰ ਨਗਰ ਭੇਰੋ ਲੁਧਿਆਣਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਕੋਲੋਂ .32 ਬੋਰ ਦਾ ਇਕ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ ਸੀ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ .32 ਬੋਰ ਦੇ ਦੋ ਹੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਸਨ। ਅਦਾਲਤ ਤੋਂ ਇਨ੍ਹਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਜਿਸ ਕਾਰਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ

ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਸਟੇਸ਼ਨ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਤੇ ਇਕ ਕਾਰਤੂਸ ਬਰਾਮਦ ਕੀਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਪੁਲਿਸ ਪਾਰਟੀ ਟੀ-ਪੁਆਇੰਟ ਪਿੰਡ ਚੰਡੇਸਜ ਮੋੜ ਨੇੜੇ ਪਿੰਡ ਲੰਗਮਾਜਰੀ ’ਚ ਚੈਕਿੰਗ ਲਈ ਮੌਜੂਦ ਸੀ। ਇਸ ਦੌਰਾਨ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗ ਪਿਆ। ਪੁਲਿਸ ਪਾਰਟੀ ਨੇ ਉਸ ਨੂੰ ਮੌਕੇ 'ਤੇ ਹੀ ਫੜ ਲਿਆ ਤੇ ਉਸ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਅਤੇ ਇਕ ਕਾਰਤੂਸ ਬਰਾਮਦ ਕੀਤਾ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅਨਿਲ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਪਿੰਡ ਗੰਗੂਵਾਲ ਥਾਣਾ ਆਨੰਦਪੁਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.