ਤਾਜਾ ਖਬਰਾਂ
ਭਵਾਨੀਗੜ੍ਹ, 15 ਸਤੰਬਰ : ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੇੜਲੇ ਪਿੰਡ ਝਨੇੜੀ ਵਿਖੇ ਇਕ 40 ਸਾਲਾ ਵਿਅਕਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਇਲੈਕਟ੍ਰੀਕਲ ਦਾ ਮਕੈਨਿਕ ਸੀ ਤੇ ਚਾਰ ਧੀਆਂ ਦਾ ਪਿਓ ਸੀ। ਵਿਅਕਤੀ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਫੈਲ ਗਿਆ। ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਤੇਜ ਸਿੰਘ ਝਨੇੜੀ ਨੇ ਦੱਸਿਆ ਕਿ ਬਲਵਿੰਦਰ ਸਿੰਘ (40) ਪੁੱਤਰ ਸੁਰਜੀਤ ਸਿੰਘ ਵਾਸੀ ਝਨੇੜੀ ਇਕ ਚੰਗਾ ਬਿਜਲੀ ਮਕੈਨਿਕ ਸੀ। ਵਿਆਹ ਤੋਂ ਬਾਅਦ ਉਸ ਦੀਆਂ ਚਾਰ ਧੀਆਂ ਸਨ। ਬਲਵਿੰਦਰ ਸਿੰਘ ਦੇ ਸਿਰ ਲਗਭਗ 5 ਤੋਂ 6 ਲੱਖ ਰੁਪਏ ਦਾ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ਾ ਸੀ ਤੇ ਹੁਣ ਉਸ ਕੋਲ ਜ਼ਮੀਨ ਵੀ ਥੋੜ੍ਹੀ ਹੀ ਬਚੀ ਸੀ। ਪਰਿਵਾਰ ਅਨੁਸਾਰ ਉਹ ਆਪਣੀਆਂ ਧੀਆਂ ਦੇ ਭਵਿੱਖ ਤੇ ਕਰਜ਼ੇ ਕਾਰਨ ਚਿੰਤਾ ’ਚ ਰਹਿੰਦਾ ਸੀ ਤੇ ਇਸੇ ਪਰੇਸ਼ਾਨੀ ਦੇ ਚੱਲਦਿਆਂ ਬਲਵਿੰਦਰ ਸਿੰਘ ਨੇ ਸ਼ਨਿਚਰਵਾਰ ਸ਼ਾਮ ਨੂੰ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਪਤਾ ਲੱਗਣ ’ਤੇ ਉਸਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਐਤਵਾਰ ਸਵੇਰੇ ਉਸਦੀ ਮੌਤ ਹੋ ਗਈ। ਬਲਵਿੰਦਰ ਦੀ ਮੌਤ ਮਗਰੋਂ ਉਸਦੀ ਪਤਨੀ ਤੇ ਧੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਭਾਜਪਾ ਆਗੂ ਝਨੇੜੀ ਤੇ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਵਿੱਤੀ ਮਦਦ ਦੇਣ ਦੀ ਮੰਗ ਕੀਤੀ ਹੈ। ਓਧਰ, ਘਰਾਚੋਂ ਪੁਲਸ ਚੌਕੀ ਦੇ ਇੰਚਾਰਜ ਏਐੱਸਆਈ ਮੇਹਰ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਵਿਚ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ।
Get all latest content delivered to your email a few times a month.