ਤਾਜਾ ਖਬਰਾਂ
ਬਰਨਾਲਾ, 16 ਸਤੰਬਰ : ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਆਪਣੇ ਦਫ਼ਤਰ ’ਚ ਮੀਟਿੰਗ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 98 ਮੰਡੀਆਂ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੰਡੀਆਂ ’ਚ ਸਾਫ਼-ਸਫ਼ਾਈ, ਬਿਜਲੀ, ਪਾਣੀ ਅਤੇ ਹੋਰ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਝੋਨੇ ਦੀ ਆਮਦ ਅਕਤੂਬਰ ਦੇ ਪਹਿਲੇ ਹਫ਼ਤੇ ਹੋਣ ਦੀ ਉਮੀਦ ਹੈ ਅਤੇ ਪਿਛਲੇ ਸਾਲ ਸਾਢੇ 8 ਲੱਖ ਮੀਟ੍ਰਿਕ ਟਨ ਦੇ ਕਰੀਬ ਝੋਨੇ ਦੀ ਆਮਦ ਹੋਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.