IMG-LOGO
ਹੋਮ ਪੰਜਾਬ : UK ’ਚ ਸਿੱਖ ਕੁੜੀ ’ਤੇ ਹਮਲਾ ਤੇ ਜਬਰ ਜਨਾਹ ਮਨੁੱਖਤਾ...

UK ’ਚ ਸਿੱਖ ਕੁੜੀ ’ਤੇ ਹਮਲਾ ਤੇ ਜਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ : ਧਾਮੀ

Admin user - Sep 16, 2025 01:06 PM
IMG

ਅੰਮ੍ਰਿਤਸਰ, 16 ਸਤੰਬਰ : ਇੰਗਲੈਂਡ ਵਿਚ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਤੇ ਜਬਰ ਜਨਾਹ ਦੀ ਨੁਕਤਾਚੀਨੀ ਕਰਦਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ-ਸਿਰਫ਼ ਪੀੜਤਾਂ ਨੂੰ ਪ੍ਰਭਾਵਤ ਕਰਦੀਆਂ ਹਨ੍ ਬਲਕਿ ਪੂਰੇ ਭਾਈਚਾਰੇ ਵਿਚ ਡਰ ਦਾ ਮਾਹੌਲ ਸਿਰਜਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਅੰਦਰ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਰਕਾਰਾਂ ਨੂੰ ਸੰਜੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ ਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਯੂਕੇ ਤੇ ਹੋਰ ਦੇਸ਼ਾਂ ਵਿਚ ਘੱਟ ਗਿਣਤੀ ਭਾਈਚਾਰਿਆਂ ਵਿਰੁੱਧ ਨਫ਼ਰਤੀ ਅਪਰਾਧਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਉਨ੍ਹਾਂ ਇਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇ ਕੇ ਪੀੜਤ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਵਿਭਾਗ ਨੂੰ ਵੀ ਇਹ ਮਾਮਲਾ ਯੂਕੇ ਦੀ ਸਰਕਾਰ ਕੋਲ ਚੁੱਕਣ ਅਤੇ ਉਥੇ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਂਣ ਲਈ ਕਿਹਾ। ਧਾਮੀ ਨੇ ਸਮੂਹ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਕਜੁੱਟਤਾ ਨਾਲ ਅਜਿਹੇ ਅਪਰਾਧਾਂ ਵਿਰੁੱਧ ਅਵਾਜ਼ ਉਠਾ ਕੇ ਨਫਰਤ ਫੈਲਾਉਣ ਵਾਲੀਆਂ ਤਾਕਤਾਂ ਨੂੰ ਨਾਕਾਮ ਕੀਤਾ ਜਾਵੇ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.