ਤਾਜਾ ਖਬਰਾਂ
ਭੋਗਪੁਰ, 19 ਸਤੰਬਰ : ਸੀਨੀਅਰ ਕਾਂਗਰਸੀ ਆਗੂ ਤੇ ਨੌਜਵਾਨ ਸਾਬਕਾ ਸਰਪੰਚ ਸਤਨਾਮ ਸਿੰਘ ਸਾਬੀ ਮੋਗਾ ਨੂੰ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕੀਤੀ। ਇਸ ਮੌਕੇ ਸਤਨਾਮ ਸਿੰਘ ਸਾਬੀ ਮੋਗਾ ਨੇ ਆਪਣੀ ਇਸ ਨਿਯੁਕਤੀ ’ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ, ਭਾਰਤੀ ਸੰਸਦ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਚੇਅਰ ਪਰਸਨ ਸੋਨੀਆ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਲਕਾ ਆਦਮਪੁਰ ਦੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਨਿੱਘਾ ਧੰਨਵਾਦ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਇਹ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਮਿਹਨਤ ਕਰਾਂਗਾ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਮੱਲੀ ਤੇ ਕਾਂਗਰਸ ਵਰਕਰ ਵੀ ਹਾਜ਼ਰ ਸਨ।
Get all latest content delivered to your email a few times a month.