IMG-LOGO
ਹੋਮ ਪੰਜਾਬ : ਪੁਲਿਸ ਵੱਲੋਂ ਹੈਰੋਇਨ ਸਮੇਤ 2 ਗ੍ਰਿਫਤਾਰ

ਪੁਲਿਸ ਵੱਲੋਂ ਹੈਰੋਇਨ ਸਮੇਤ 2 ਗ੍ਰਿਫਤਾਰ

Admin user - Sep 19, 2025 05:51 PM
IMG

ਬਾਬਾ ਬਕਾਲਾ ਸਾਹਿਬ, 19 ਸਤੰਬਰ : ਮਨਿੰਦਰ ਸਿੰਘ ਐੱਸਐੱਸਪੀ ਦਿਹਾਤੀ ਤੇ ਅਰੁਨ ਕੁਮਾਰ ਡੀਐੱਸਪੀ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਵਿਚ ਥਾਣਾ ਬਿਆਸ ਪੁਲਿਸ ਵੱਲੋਂ 20 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਅਰੁਨ ਕੁਮਾਰ ਡੀਐੱਸਪੀ ਬਾਬਾ ਬਕਾਲਾ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਬਿਆਸ ਪੁਲਿਸ ਵੱਲੋਂ ਗਸ਼ਤ ਦੌਰਾਨ ਦੋ ਸ਼ੱਕੀ ਵਿਅਕਤੀ ਬਲਕਾਰ ਸਿੰਘ ਤੇ ਜੁਗਰਾਜ ਸਿੰਘ ਉਰਫ ਹਰਮਨ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਸਬੰਧੀ ਉਕਤ ਬਲਕਾਰ ਸਿੰਘ ਤੇ ਜੁਗਰਾਜ ਸਿੰਘ ਉਰਫ ਹਰਮਨ ਖਿਲਾਫ ਥਾਣਾ ਬਿਆਸ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਕਤ ਗ੍ਰਿਫਤਾਰ ਮੁਲਜ਼ਮਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆਂ ਜਾ ਰਿਹਾ ਹੈ ਤੇ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਕੈਪਸ਼ਨ: ਫੜੇ ਗਏ ਕਥਿਤ ਮੁਲਜਮਾਂ ਨਾਲ ਪੁਲਿਸ ਪਾਰਟੀ।

 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.