IMG-LOGO
ਹੋਮ ਪੰਜਾਬ : ਬੀਅਰ ਬਾਰ ਦੇ ਬਾਹਰ ਕੀਤੇ ਹਵਾਈ ਫਾਇਰ

ਬੀਅਰ ਬਾਰ ਦੇ ਬਾਹਰ ਕੀਤੇ ਹਵਾਈ ਫਾਇਰ

Admin user - Sep 21, 2025 03:13 PM
IMG

ਲੁਧਿਆਣਾ, 21 ਸਤੰਬਰ : ਸ਼ਿਵਪੁਰੀ ਚੌਂਕ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਨੌਜਵਾਨਾਂ ਨੇ ਰਾਣਾ ਬੀਅਰ ਬਾਰ ਦੇ ਬਿਲਕੁਲ ਸਾਹਮਣੇ ਹਵਾਈ ਫਾਇਰ ਕਰ ਦਿੱਤੇ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸੁੰਦਰ ਨਗਰ ਚੌਂਕ ਵਿੱਚ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ। ਵੀਡੀਓ ਵਿੱਚ ਦਿਖਾਈ ਦੇ ਰਹੇ ਦੋ ਨੌਜਵਾਨ ਸ਼ਿਵਪੁਰੀ ਸਥਿਤ ਇੱਕ ਬਾਰ ਦੇ ਬਾਹਰ ਖੜ ਕੇ ਹਵਾਈ ਫਾਇਰ ਕਰ ਰਹੇ ਸਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਤਫਤੀਸ਼ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕੀਤਾ। ਤਫਤੀਸ਼ ਅਫਸਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੇਸ ਵਿੱਚ ਚੰਡੀਗੜ੍ਹ ਰੋਡ ਦੇ 32 ਸੈਕਟਰ ਦੇ ਰਹਿਣ ਵਾਲੇ ਹਰਜਾਪ ਸਿੰਘ ਅਤੇ ਮੋਹਿਤ ਨਾਮ ਦੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.