IMG-LOGO
ਹੋਮ ਪੰਜਾਬ : ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ

ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ

Admin user - Sep 21, 2025 03:27 PM
IMG

ਜਲੰਧਰ, 21 ਸਤੰਬਰ : ਥਾਣਾ ਰਾਮਾ ਮੰਡੀ ਦੀ ਹੱਦ ’ਚ ਪੈਂਦੇ ਚੁਗਿਟੀ ਫਲਾਈਓਵਰ ਤੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਹਿਮਾਚਲ ਪ੍ਰਦੇਸ਼ ਦੇ ਕੁਨ ਪਿੰਡ ਦੇ ਰਹਿਣ ਵਾਲੇ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਰਾਜੇਸ਼ ਕੁਮਾਰ ਜਲੰਧਰ ’ਚ ਕੰਮ ਕਰਦਾ ਸੀ। ਉਹ ਚੁਗਿਟੀ ’ਚ ਕਿਰਾਏ ਤੇ ਰਹਿੰਦਾ ਸੀ। ਸ਼ੁੱਕਰਵਾਰ ਸ਼ਾਮ ਨੂੰ ਉਹ ਕਿਸੇ ਕੰਮ ਲਈ ਚੌਗਿਟੀ ਫਲਾਈਓਵਰ ’ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਸਾਹਮਣੇ ਤੋਂ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜ਼ਖਮੀ ਹਾਲਤ ’ਚ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਟਿੱਪਰ ਚਾਲਕ ਤੇ ਉਸਦਾ ਸਾਥੀ ਟਿੱਪਰ ਲੈ ਕੇ ਮੌਕੇ ਤੋਂ ਭੱਜ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.