ਤਾਜਾ ਖਬਰਾਂ
ਬਟਾਲਾ, 21 ਸਤੰਬਰ : ਬੀਤੀ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨੈਲ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਤਲਵੰਡੀ ਝਿਉਰਾਂ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਤਲਵੰਡੀ ਝਿਊਰਾਂ ਜੋ ਕਿ ਬਟਾਲਾ ਵਿਖੇ ਕੰਮ ਕਰਦਾ ਸੀ, ਜੋ ਕੰਮ ਤੋਂ ਛੁੱਟੀ ਹੋਣ ਉਪਰੰਤ ਆਪਣੀ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ, ਜਦੋਂ ਇਹ ਬਟਾਲਾ-ਡੇਰਾ ਬਾਬਾ ਨਾਨਕ ਮੇਨ ਰੋਡ ਸਥਿਤ ਪਿੰਡ ਅਹਿਮਦਾਬਾਦ ਦੇ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਸ ਦੀ ਮੌਤ ਹੋ ਗਈ। ਉਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਜਵਾਈ ਮਲਕੀਤ ਸਿੰਘ ਦੇ ਬਿਆਨ ’ਤੇ ਅਣਪਛਾਤੇ ਵਾਹਨ ਵਿਰੁੱਧ ਉਕਤ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
Get all latest content delivered to your email a few times a month.