ਤਾਜਾ ਖਬਰਾਂ
ਅੰਮ੍ਰਿਤਸਰ, 22 ਸਤੰਬਰ : ਅੱਜ ਸਵੇਰੇ ਅੰਮ੍ਰਿਤਸਰ ਸਿਵਲ ਹਸਪਤਾਲ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮਰੀਜ਼ਾਂ ਤੇ ਬੱਚਿਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ। ਅੱਗ ਬਲੱਡ ਬੈਂਕ ਦੇ ਅੰਦਰ ਇੱਕ ਫਰਿੱਜ ਦੇ ਨੇੜੇ ਲੱਗੀ ਅਤੇ ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਲੱਗਣ ਤੋਂ ਬਾਅਦ, ਹਸਪਤਾਲ ਦੇ ਸਟਾਫ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਮੁਸ਼ਕਲ ਆਈ। ਉਨ੍ਹਾਂ ਨੇ ਸਾਰੀਆਂ ਮੰਜ਼ਿਲਾਂ ਤੋਂ ਸਿਲੰਡਰ ਇਕੱਠੇ ਕੀਤੇ ਅਤੇ ਸ਼ੀਸ਼ੇ ਤੋੜ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ, ਅਤੇ ਦੋ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ, ਅੱਗ 'ਤੇ ਕਾਬੂ ਪਾਇਆ ਗਿਆ। ਹਸਪਤਾਲ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
Get all latest content delivered to your email a few times a month.