IMG-LOGO
ਹੋਮ ਪੰਜਾਬ : 100 ਗ੍ਰਾਮ ਹੈਰੋਇਨ ਤੇ ਨਾਜਾਇਜ਼ ਅਸਲੇ ਸਣੇ ਇੱਕ ਕਾਬੂ

100 ਗ੍ਰਾਮ ਹੈਰੋਇਨ ਤੇ ਨਾਜਾਇਜ਼ ਅਸਲੇ ਸਣੇ ਇੱਕ ਕਾਬੂ

Admin user - Sep 23, 2025 02:53 PM
IMG

ਲੁਧਿਆਣਾ, 23 ਸਤੰਬਰ : ਲੁਧਿਆਣਾ ਕ੍ਰਾਈਮ ਬਰਾਂਚ ਦੀ ਟੀਮ ਨੇ 100 ਗ੍ਰਾਮ ਹੈਰੋਇਨ ਅਤੇ ਨਾਜਾਇਜ਼ ਅਸਲੇ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਬੇਅੰਤ ਜਨੇਜਾ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਹ ਕਾਰਵਾਈ ਕੀਤੀ ਗਈ ਸੀ। ਜੁਨੇਜਾ ਮੁਤਾਬਕ ਪੁਲਿਸ ਪਾਰਟੀ ਨੇ ਮੁਖਬਰ ਖਾਸ ਦੀ ਸੂਚਨਾ ’ਤੇ ਗੋਪਾਲ ਨਗਰ ਚੌਂਕ ਟਿੱਬਾ ਰੋਡ ਨੇੜੇ ਰੇਡ ਕਰਕੇ ਰੋਹਿਤ ਕੁਮਾਰ ਪੁੱਤਰ ਧਰਮਿੰਦਰ ਜੈਸਵਾਲ ਵਾਸੀ ਲੁਧਿਆਣਾ ਨੂੰ 100 ਗ੍ਰਾਮ ਹੈਰੋਇਨ, ਇੱਕ 32 ਬੋਰ ਪਿਸਤੌਲ ਮੈਗਜ਼ੀਨ ਸਮੇਤ, 03 ਜਿੰਦਾ ਰੋਂਦ ਅਤੇ ਬਿਨ੍ਹਾਂ ਨੰਬਰੀ ਸਪਲੈਂਡਰ ਮੋਟਰਸਾਇਕਲ ਸਮੇਤ ਕਾਬੂ ਕੀਤਾ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਦੋ ਦਿਨ ਦੇ ਰਿਮਾਂਡ ਦੇ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ, ਦੁਰਾਨੇ ਤਫਤੀਸ਼ ਕਈ ਖੁਲਾਸੇ ਹੋਣ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.