IMG-LOGO
ਹੋਮ ਪੰਜਾਬ : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਬੈਠਕ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਬੈਠਕ

Admin user - Sep 24, 2025 02:57 PM
IMG


ਫਾਜ਼ਿਲਕਾ 24 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਡਾ  ਮਨਦੀਪ ਕੌਰ ਨੇ ਝੋਨੇ ਦੇ ਆਗਾਮੀ ਵਾੱਢੀ ਸੀਜਣ ਤੋਂ ਬਾਅਦ ਪਰਾਲੀ ਪ੍ਰਬੰਧਨ ਲਈ ਇੱਕ ਬੈਠਕ ਕੀਤੀ । ਬੈਠਕ ਵਿੱਚ ਪਰਾਲੀ ਨੂੰ ਵਰਤਨ ਵਾਲੀਆਂ ਉਦੋਗਿਕ ਇਕਾਈਆਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਬੇਲਰਾਂ ਦੇ ਸੰਚਾਲਕਾਂ ਨੇ ਵੀ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਵਿਗਿਆਨਿਕ ਤਰੀਕੇ ਨਾਲ ਨਿਪਟਾਇਆ ਜਾਵੇ ਤਾਂ ਜੋ ਇਸ ਨਾਲ ਪ੍ਰਦੂਸ਼ਣ ਨਾ ਹੋਵੇ। ਉਹਨਾਂ ਨੇ ਇਸ ਮੌਕੇ ਬੇਲਰ ਮਾਲਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਮੁਸ਼ਕਿਲਾਂ ਦਾ ਉਚਿਤ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਪਰਾਲੀ ਵਰਤਣ ਵਾਲੀ ਉਦੋਗਿਕ ਇਕਾਈਆਂ ਦੇ ਪ੍ਰਤੀਨਿਧੀਆਂ ਨੂੰ ਕਿਹਾ ਕਿ ਉਹ ਫਾਜ਼ਿਲਕਾ ਜ਼ਿਲੇ ਤੋਂ ਵੱਧ ਤੋਂ ਵੱਧ ਪਰਾਲੀ ਦੀ ਖਰੀਦ ਕਰਨ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਇਨਸਿਟੂ ਜਾਂ ਐਕਸ ਸਿਟੂ ਵਿਧੀ ਨਾਲ ਸਮੇਟਿਆ ਜਾਵੇ ਅਤੇ ਖੇਤ ਵਿਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਰਵੀਪਾਲ, ਐਸਡੀਓ ਹਰਬਲਿਸਟਰ ਜੀਤ ਸਿੰਘ, ਪੁਲਿਸ ਵਿਭਾਗ ਤੋਂ ਡੀਐਸਪੀ ਤਜਿੰਦਰ ਸਿੰਘ ਅਤੇ ਜਤਿੰਦਰ ਸਿੰਘ ਗਿੱਲ, ਇੰਡਸਟਰੀ ਵਿਭਾਗ ਤੋਂ ਨਿਰਵੈਰ ਸਿੰਘ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.