IMG-LOGO
ਹੋਮ ਪੰਜਾਬ : ਜਨਗਨਣਾ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ...

ਜਨਗਨਣਾ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ ਵਿਸੇਸ਼ ਮੀਟਿੰਗ

Admin user - Sep 24, 2025 03:15 PM
IMG


ਤਰਨ ਤਾਰਨ, 24 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ., ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਜਨਗਨਣਾ ਦੀ ਤਿਆਰੀ ਸਬੰਧੀ ਵਿਸੇਸ਼ ਮੀਟਿੰਗ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਪੱਟੀ ਸ੍ਰੀ ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਜਨਗਣਨਾ ਵਿਭਾਗ ਦੇ ਪ੍ਰਤੀਨਿਧ ਸ੍ਰੀ ਅਰਵਿੰਦ ਨੇਗੀ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਖੇ ਤੁਰੰਤ ਪ੍ਰਭਾਵ ਨਾਲ ਜਿਲਾ ਪੱਧਰੀ ਜਨਗਣਨਾ ਸੈਲ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ, ਜਿਸ ਦੇ ਨੋਡਲ ਅਫਸਰ ਸ਼੍ਰੀ ਰਾਜਦੀਪ ਸਿੰਘ ਬਰਾੜ ਆਈ. ਏ. ਐੱਸ., ਵਧੀਕ ਡਿਪਟੀ ਕਮਿਸ਼ਨਰ (ਜਨਰਲ), ਇੰਚਾਰਜ ਡਾ. ਅਮਨਦੀਪ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ, ਸਹਾਇਕ ਸ਼੍ਰੀ ਵਿਨੋਦ ਬੇਰੀ ਏ. ਆਰ. ੳ. ਹੋਣਗੇ।ਇਸ ਦੌਰਾਨ ਉਹਨਾਂ ਹਦਾਇਤ ਕੀਤੀ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਬਿਹਤਰ ਤਾਲਮੇਲ ਲਈ ਤੁਰੰਤ ਵੱਟਸ ਐਪ ਗਰੁੱਪ ਬਣਾਉਣ ਤਾਂ ਜੋ ਲੋੜੀਂਦੀ ਸੂਚਨਾ ਜਾਂ ਜਾਣਕਾਰੀ ਇੱਕ-ਦੂਜੇ ਨਾਲ ਸਾਂਝੀ ਕੀਤੀ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਅਦੇਸ਼ ਕੀਤੇ ਗਏ ਕਿ ਆਪਣੇ ਅਧਿਕਾਰ ਖੇਤਰ ਅੰਦਰ ਸਪੈਸ਼ਲ ਚਾਰਜ ਏਰੀਆ ਜਿਵਂੇ ਕਿ ਬੀ. ਐੱਸ. ਐੱਫ, ਪੁਲਿਸ ਲਾਈਨ, ਜੇਲਾਂ ਆਦਿ ਦੀ ਸ਼ਨਾਖਤ ਕਰਕੇ ਰਿਪੋਰਟ ਇੱਕ ਹਫਤੇ ਦੇ ਅੰਦਰ-ਅੰਦਰ ਭੇਜੀ ਜਾਵੇ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.