IMG-LOGO
ਹੋਮ ਪੰਜਾਬ : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੌਰਨ, ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੌਰਨ, ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਆਦਿ ਬਿਮਾਰੀਆਂ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਗਈ ਸਮੀਖਿਆ

Admin user - Sep 25, 2025 04:42 PM
IMG

ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਿਹਤ ਲਈ ਵਚਨਬੱਧ -.ਡੀ.ਸੀ

  ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ


ਮਾਲੇਰਕੋਟਲਾ, 25 ਸਤੰਬਰ –

ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਕਿ ਡੇਂਗੂਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਵੱਖਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗਸਥਾਨਕ ਸਰਕਾਰਾਂਪੰਚਾਇਤੀ ਰਾਜਸਿੱਖਿਆ ਵਿਭਾਗਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਮਾਜਿਕ ਸੁਰੱਖਿਆ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਗਰਿਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

 ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਸਿਹਤਮੰਦ ਰੱਖਣ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਹਮੇਸ਼ਾਂ ਉਬਾਲ ਕੇ ਠੰਡਾ ਕਰਕੇ ਪੀਣਸਾਬਣ ਨਾਲ ਹੱਥ ਧੋਣ ਦੀ ਆਦਤ ਬਣਾਉਣ ਅਤੇ ਬਰਸਾਤੀ ਮੌਸਮ ਵਿੱਚ ਗਿੱਲੇ ਹੋਏ ਖਾਣੇ ਜਾਂ ਬਜਾਰ ਤੋਂ ਕੱਟੇ ਹੋਏ ਫਲ ਖਾਣ ਤੋਂ ਪਰਹੇਜ਼ ਕਰਨ ਉਨ੍ਹਾਂ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਸਰਵੇਖਣ ਕਰਨ ਅਤੇ ਜਰੂਰਤ ਪੈਣ ’ਤੇ .ਆਰ.ਐਸਪੈਕਟ ਅਤੇ ਜ਼ਿੰਕ ਗੋਲੀਆਂ ਵੰਡਣ ਦੀਆਂ ਵੀ ਹਦਾਇਤਾ ਕੀਤੀਆਂ ਇਸ ਤੋਂ ਇਲਾਵਾ ਉਨ੍ਹਾਂ ਸਿਹਤ,ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਾਗਰੂਕਤਾ ਕੈਂਪ ਲਗਾ ਕੇ ਫੂਡ ਸੇਫ਼ਟੀ ਅਤੇ ਗੁਡ ਹਾਈਜਿਨ ਪ੍ਰੈਕਟਿਸਜ਼ ਬਾਰੇ ਆਮ ਜਨਤਾ ਨੂੰ ਵਧੇਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ ਜਲ ਸਪਲਾਈ ਵਿਭਾਗ ਨੂੰ ਪਾਣੀ ਦੀ ਗੁਣਵੱਤਾ ਦੀ ਨਿਯਮਤ ਜਾਂਚ ਯਕੀਨੀ ਬਣਾਉਣ ਲਈ ਕਿਹਾ ਗਿਆ

  .ਡੀ.ਸੀਨੇ ਸਪਸ਼ਟ ਕੀਤਾ ਕਿ ਨਗਰ ਕੌਂਸਲਾਂਸਿਹਤ ਵਿਭਾਗ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਸਾਂਝੇ ਉਪਰਾਲਿਆਂ ਨਾਲ ਫਲਾਂਸਬਜੀਆਂਮਿਠਾਈਆਂ ਅਤੇ ਮਾਸ ਦੀਆਂ ਦੁਕਾਨਾਂ ਦੀ ਨਿਯਮਤ ਚੈਕਿੰਗ ਹੋਣੀ ਚਾਹੀਦੀ ਹੈ ਖਰਾਬ ਭੋਜਨ ਵੇਚਣ ਵਾਲੇ ਮਠਿਆਈ ਵਿਕਰੇਤਾਵਾਂਦੁਕਾਨਦਾਰਾਂ ਅਤੇ ਰੇਹੜੀ ਫੜ੍ਹੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਗਏ ਮੀਟ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕੱਟਿਆ ਮੀਟ ਹਮੇਸ਼ਾਂ ਢੱਕ ਕੇ ਰੱਖਿਆ ਜਾਵੇ ਅਤੇ ਕਿਸੇ ਵੀ ਵਸਤੂ ਨੂੰ ਢੱਕਣ ਜਾਂ ਰੈਪ ਕਰਨ ਵਿੱਚ ਅਖ਼ਬਾਰ ਦੀ ਵਰਤੋਂ ਨਾ ਕੀਤੀ ਜਾਵੇ ਫੂਡ ਸੇਫ਼ਟੀ ਟੀਮ ਨੂੰ ਖਾਸ ਤੌਰ ’ਤੇ ਸਟ੍ਰੀਟ ਫੂਡ ਵੈਂਡਰਾਂ ਦੀ ਜਾਂਚ ਕਰਨ ਲਈ ਕਿਹਾ ਗਿਆਤਾਂ ਜੋ ਆਮ ਲੋਕਾਂ ਨੂੰ ਗੰਦੇ ਪਾਣੀ ਅਤੇ ਗੈਰਸੁਰੱਖਿਅਤ ਖਾਣੇ ਤੋਂ ਬਚਾਇਆ ਜਾ ਸਕੇ

  ਸੁਖਪ੍ਰੀਤ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖ਼ਸ਼ੇਗਾ ਨਹੀਂ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

   ਇਸ ਮੌਕੇ ਸਹਾਇਕ ਸਿਵਲ ਸਰਜਨ ਡਾਸਜੀਲਾ ਖ਼ਾਨਜ਼ਿਲ੍ਹਾ ਐਪੀਡੀਮਾਲੋਜਿਸਟ ਡਾਮੁਨੀਰ ਮੁਹੰਮਦਬੀ.ਡੀ.ਪੀ.ਅਮਰਗੜ੍ਹ/ਅਹਿਮਦਗੜ੍ਹ ਬਬਲਜੀਤ ਕੌਰਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾਐਸ.ਡੀ.ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜ.ਲਵੇਸ਼ ਜੈਨਸੀਨੀਅਰ ਵੈਟਨਰੀ ਅਫ਼ਸਰ ਡਾ.ਜਸ਼ਕਰਨ ਸਿੰਘਵੈਟਰਨਰੀ ਅਫ਼ਸਰ ਡਾ.ਵਿਕਰਮ ਕਪੂਰ,ਪ੍ਰਿੰਸੀਪਲ ਕਮਲੇਸ਼ਡੀ.ਐਸ.ਮੁਹੰਮਦ ਰਿਜਵਾਨ ਤੋਂ ਇਲਾਵਾ ਵੱਖ - ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.