IMG-LOGO
ਹੋਮ ਪੰਜਾਬ : -ਮੰਡੀਆਂ ‘ਚ਼ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ...

-ਮੰਡੀਆਂ ‘ਚ਼ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ : ਡਾ. ਰਾਜਕੁਮਾਰ ਚੱਬੇਵਾਲ

Admin user - Sep 25, 2025 05:00 PM
IMG

ਲੋਕ ਸਭਾ ਮੈਂਬਰ ਡਾ. ਚੱਬੇਬਾਲ ਤੇ ਵਿਧਾਇਕ ਜਿੰਪਾ ਨੇ ਕਰਵਾਈ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ
ਮੰਡੀਆਂ ‘ਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ  ਜਾਵੇਗੀ ਕੋਈ ਪ੍ਰੇਸ਼ਾਨੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 25 ਸਤੰਬਰ :    ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਪੰਡੋਰੀ ਬੀਬੀ ਦੇ ਕਿਸਾਨ ਕੁਲਵਿੰਦਰ ਸਿੰਘ ਦੇ ਝੋਨੇ ਦੀ ਢੇਰੀ ਦੀ ਨਿਲਾਮੀ ਕਰਵਾ ਕੇ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਦੋਵਾਂ ਆਗੂਆਂ ਨੇ ਮੰਡੀ ਦੇ ਪ੍ਰਬੰਧਾਂ ਦਾ ਨੇੜਿਓਂ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
     ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਝੋਨੇ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 74 ਕਰੋੜ ਦੀ ਲਾਗਤ ਨਾਲ ਮੁਫ਼ਤ ਕਣਕ ਦੇ ਬੀਜ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੀਆਂ 65 ਮੰਡੀਆਂ ਵਿਚ ਲੱਗਭਗ 4,36,000 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਉਮੀਦ ਹੈ।
     ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹਰ ਚੁਣੌਤੀ ਦਾ ਸਾਹਮਣਾ ਹਿੰਮਤ ਨਾਲ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮਿਹਨਤ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਡੀ ਵਿਚ 2.5 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ ਜਲਦੀ ਹੀ ਪੂਰੇ ਕਰ ਲਏ ਜਾਣਗੇ, ਜਿਸ ਨਾਲ ਕਿਸਾਨਾਂ ਅਤੇ ਵਪਾਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਮੰਡੀਆਂ ਵਿਚ ਸਿਰਫ਼ ਨਿਰਧਾਰਤ ਨਮੀ ਦੇ ਪੱਧਰ ਵਾਲਾ ਝੋਨਾ ਹੀ ਲਿਆਉਣ।
    ਲੋਕ ਸਭਾ ਮੈਂਬਰ ਅਤੇ ਵਿਧਾਇਕ ਨੇ ਮੰਡੀ ਅਧਿਕਾਰੀਆਂ ਨੂੰ ਨਮੀ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆਵਾਂ ਵਿਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
   ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ, ਚੇਅਰਮੈਨ ਨਗਰ ਨਿਗਮ ਵਿੱਤ ਕਮੇਟੀ ਬਲਵਿੰਦਰ ਬਿੰਦੀ, ਐਡਵੋਕੇਟ ਅਮਰਜੋਤ ਸੈਣੀ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਰੋਹਿਤ ਸੂਦ, ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਪ੍ਰੀਤ ਕਮਲ ਸੂਦ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ, ਸਹਾਇਕ ਖੁਰਾਕ ਸਪਲਾਈ ਕੰਟਰੋਲਰ ਜਸਵੀਰ ਸਿੰਘ, ਇੰਸਪੈਕਟਰ ਕੁਲਜੀਤ ਸਿੰਘ, ਨਰਿੰਦਰ ਮੋਹਨ ਸ਼ਰਮਾ, ਤਰਸੇਮ ਮੋਦਗਿੱਲ, ਵਿਪਿਨ ਅਗਰਵਾਲ, ਪ੍ਰਿਤਪਾਲ ਸਿੰਘ, ਲੱਕੀ ਚੰਦਨ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.