ਤਾਜਾ ਖਬਰਾਂ
ਮਾਨਸਾ, 25 ਸਤੰਬਰ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 02 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਸਾਫ ਸਫਾਈ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੀ ਸਾਫ-ਸਫਾਈ ਰੱਖਣਾ, ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਰਹਿਣਯੋਗ ਸਵੱਛ ਵਾਤਾਵਰਣ ਸਿਰਜਿਆ ਜਾ ਸਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐੱਸ.ਡੀ.ਓ. ਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਦੇ ਸੋਸ਼ਲ ਸਟਾਫ ਦੁਆਰਾ ਜਿਲ੍ਹੇ ਦੇ ਵੱਖ ਵੱਖ ਪਿੰਡਾਂ 'ਚ ਸੋਸ਼ਲ ਤੇ ਆਈ. ਈ. ਸੀ. ਗਤੀਵਿਧੀਆਂ ਦੁਆਰਾ ਆਮ ਲੋਕਾਂ ਨੂੰ ਸਫਾਈ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵਾਤਾਵਰਨ ਦੀ ਸ਼ੁੱਧਤਾ ਲਈ ਨਵੇਂ ਰੁੱਖ ਲਗਾਏ ਜਾ ਰਹੇ ਹਨ। ਪਿੰਡਾਂ ਦੀਆਂ ਸਭ ਸਾਂਝੀਆਂ ਥਾਵਾਂ ਗੰਦਗੀ ਮੁਕਤ ਕੀਤੀਆਂ ਜਾਣਗੀਆਂ। ਇਸ ਦੇ ਲਈ ਸਮੂਹ ਹਾਜ਼ਰੀਨ ਵੱਲੋਂ ਸਹੁੰ ਵੀ ਚੁੱਕੀ ਗਈ। ਇਸ ਮੌਕੇ ਗੌਰਵ ਕੁਮਾਰ ਜੇ.ਈ, ਹੈਪੀ ਕੁਮਾਰ ਜੇ.ਈ., ਦਰਸ਼ਣ ਸਿੰਘ , ਚਰਨਜੀਤ ਸਿੰਘ, ਮਨਦੀਪ ਸਿੰਘ, ਨਿਸ਼ੂ ਰਾਣੀਂ, ਅੰਮ੍ਰਿਤਪਾਲ ਸਿੰਘ ਤੇ ਰਾਜ ਸ਼ਰਮਾ ਹਾਜ਼ਰ ਸਨ
Get all latest content delivered to your email a few times a month.