ਤਾਜਾ ਖਬਰਾਂ
ਬਰਨਾਲਾ, 26 ਸਤੰਬਰ :
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਬਰਨਾਲਾ
ਪ੍ਰਵਾਨਗੀ ਦੀ ਕਾਪੀ ਹੋਟਲ, ਮੈਰਿਜ ਪੈਲਸ ਤੇ ਰੈਸਟੋਰੈਂਟ ਵਿੱਚ ਢੁਕਵੀਂ ਜਗਾਂ ‘ਤੇ ਲਗਾਈ ਜਾਵੇ
ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਰੋਕ
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲਾ ਬਰਨਾਲਾ ਵਿੱਚ ਜੋ ਵੀ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਬਣਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਂਸਟੋਰੈਂਟ ਪਹਿਲਾਂ ਹੀ ਚੱਲਦੇ ਹਨ, ਉਨਾਂ ਦੇ ਮਾਲਕ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਨ। ਇਸ ਪ੍ਰਵਾਨਗੀ ਦੀ ਕਾਪੀ ਹੋਟਲ, ਮੈਰਿਜ ਪੈਲਸ ਅਤੇ ਰੈਸਟੋਰੈਂਟ ਵਿੱਚ ਢੁੱਕਵੀਂ ਜਗਾਂ ਤੇ ਲਗਾਈ ਜਾਵੇ ਅਤੇ ਕੋਈ ਵੀ ਮੈਜਿਸਟਰੇਟ ਜਾਂ ਪੁਲਿਸ ਅਧਿਕਾਰੀ, ਜੋ ਕਿ ਐੱਸ.ਐੱਚ.ਓ. ਜਾਂ ਉਸ ਤੋਂ ਉੱਚ ਪਦ ਦਾ ਹੋਵੇਗਾ, ਕਿਸੇ ਸਮੇਂ ਵੀ ਇਹਨਾਂ ਥਾਂਵਾਂ ਦਾ ਨਿਰੀਖਣ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪਹਿਲਾਂ ਹੀ ਚੱਲ ਰਹੇ ਅਤੇ ਨਵੇਂ ਖੁੱਲਣ ਵਾਲੇ ਕਈ ਹੋਟਲਾਂ, ਮੈਰਿਜ ਪੈਲੇਸਾਂ ਅਤੇ ਰੈਸਟੋਰੈਂਟਾਂ ਵਿੱਚ ਕਈ ਤਕਨੀਕੀ ਖਾਮੀਆਂ ਰਹਿ ਜਾਂਦੀਆਂ ਹਨ, ਜੋ ਉਥੇ ਜਾਣ ਵਾਲੀ ਜਨਤਾ ਲਈ ਖ਼ਤਰੇ ਦਾ ਕਾਰਨ ਬਣ ਜਾਂਦੀਆਂ ਹਨ ਜਿਸ ਨਾਲ ਜਾਨ ਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਨ੍ਹਾਂ ਮੈਰਿਜ ਪੈਲੇਸਾਂ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਤਾਮੀਰ ਕਈ ਪ੍ਰਕਾਰ ਦੇ ਮੁਢਲੇ ਪੱਖਾਂ, ਜਿਵੇਂ ਇਮਾਰਤ ਦੀ ਬਣਤਰ, ਬਿਜਲੀ ਫਿਟਿੰਗ, ਸਾਈਟ ਲਈ ਢੁੱਕਵੀਂ ਜਗਾ, ਪਾਰਕਿੰਗ ਨਾਲ ਲੱਗਦੀਆਂ ਸੜਕਾਂ ਤੋਂ ਜਾਇਜ਼ ਦੂਰੀ ਅਤੇ ਸੁਰੱਖਿਆ ਆਦਿ ਦੀ ਪੁਸ਼ਟੀ ਲਈ ਜ਼ਰੂਰੀ ਬਣ ਜਾਂਦਾ ਹੈ ਕਿ ਇਨ੍ਹਾਂ ਦੇ ਮਾਲਕ ਪੁੱਡਾ/ਟਾਊਨ ਪਲਾਨਰ ਦੇ ਦਫ਼ਤਰ ਵਿੱਚੋਂ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਨ।
ਅਗਲੇ ਹੁਕਮ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਣਗੇ।
ਇਸ ਦੌਰਾਨ ਜਾਰੀ ਇਕ ਹੋਰ ਹੁਕਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਾਈ ਹੈ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਹੈ। ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ 'ਤੇ ਵੀ ਪਾਬੰਦੀ ਹੋਵੇਗੀ।
ਇਹ ਹੁਕਮ ਮਿਤੀ 14 ਨਵੰਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.