ਤਾਜਾ ਖਬਰਾਂ
ਅੰਮ੍ਰਿਤਸਰ, 2 ਅਕਤੂਬਰ : ਯੋਗ ਗੁਰੂ ਬਾਬਾ ਰਾਮਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਗੁਰੂ ਘਰ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਇਸ ਮੌਕੇ ਮੌਜੂਦ ਸਨ। ਬਾਬਾ ਰਾਮਦੇਵ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ 'ਚ ਸਹਿਯੋਗ ਕਰਦਿਆਂ ਇਕ ਕਰੋੜ ਰੁਪਏ ਦਾ ਚੈੱਕ ਦਿੱਤਾ। ਇਹ ਚੈੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਾਬਾ ਰਾਮਦੇਵ ਨੇ ਸੌਂਪਿਆ। ਇਸ ਮੌਕੇ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਬਾਬਾ ਰਾਮਦੇਵ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਵੀ ਕੀਤਾ ।
Get all latest content delivered to your email a few times a month.