ਤਾਜਾ ਖਬਰਾਂ
ਕੁਹਾੜਾ, 2 ਅਕਤੂਬਰ : ਪੁਲਿਸ ਕਮਿਸ਼ਨਰ ਆਈਪੀਐੱਸ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤਿਉਹਾਰਾਂ ਨੂੰ ਮੱਦੇ ਨਜ਼ਰ ਪੁਲਿਸ ਵੱਲੋਂ ਚੌਕੀ ਈਸ਼ਵਰ ਨਗਰ ਕੁਹਾੜਾ ਚੌਂਕ ਅਤੇ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਵਿੱਚ ਏਸੀਪੀ ਜਸਵਿੰਦਰ ਸਿੰਘ, ਚੌਕੀ ਇੰਚਾਰਜ ਗੁਰਚਰਨ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਏਸੀਪੀ ਜਸਵਿੰਦਰ ਸਿੰਘ, ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜੋ ਫਲੈਗ ਮਾਰਚ ਕੱਢਿਆ ਗਿਆ ਹੈ, ਉਸ ਦਾ ਮਕਸਦ ਆਮ ਲੋਕਾਂ ਵਿੱਚ ਸਰੱਖਿਆ ਦੀ ਭਾਵਨਾ ਪੈਦਾ ਕਰਨਾ ਟਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋਕਾਂ ਦੀ ਸੁਰੱਖਿਆਂ ਲਈ 24 ਘੰਟੇ ਪੁਲਿਸ ਮੁਸ਼ਤੈਦ ਹੈ। ਪੁਲਿਸ ਅਨੁਸਾਰ ਆਮ ਲੋਕਾਂ ਦੀ ਸੁਰੱਖਿਆ ਲਈ ਗਸ਼ਤ ਵਧਾਈ ਗਈ ਹੈ ਅਤੇ ਸਪੈਸ਼ਲ ਨਾਕੇਬੰਦੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਲਾਕੇ ਵਿੱਚ ਸਪੈਸ਼ਲ ਗਸ਼ਤ ਟੀਮਾਂ ਤਾਇਨਾਤ ਹਨ ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਆਮ ਪਬਲਿਕ ਲਈ ਅਮਨ ਕਾਨੂੰਨ ਵਾਲਾ ਮਾਹੌਲ ਬਣਿਆ ਰਹੇ। ਹਰ ਕੋਈ ਆਪਣੇ ਪਰਿਵਾਰ ਨਾਲ ਸੁਰੱਖਿਤ ਤਿਉਹਾਰ ਮਨਾਵੇ।
Get all latest content delivered to your email a few times a month.