IMG-LOGO
ਹੋਮ ਪੰਜਾਬ : ਭਗਵਾਨ ਸ਼੍ਰੀ ਰਾਮ ਚੰਦਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ...

ਭਗਵਾਨ ਸ਼੍ਰੀ ਰਾਮ ਚੰਦਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਰਾਣਾ

Admin user - Oct 02, 2025 01:48 PM
IMG

ਸ਼ਾਹਕੋਟ, 2 ਅਕਤੂਬਰ : ਸੁਧਾਰ ਕਲੱਬ ਵੱਲੋਂ ਕਰਵਾਈ ਜਾ ਰਹੀ ਸ਼੍ਰੀ ਰਾਮ ਲੀਲ੍ਹਾ ਦੀ ਨਾਈਟ ਦਾ ਉਦਘਾਟਨ ਭਾਰਤੀ ਜਨਤਾ ਪਾਰਟੀ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਇਨ੍ਹਾਂ ਨਾਲ ਅਸ਼ਵਨੀ ਮਿੱਤਲ ਸੀਨੀਅਰ ਭਾਜਪਾ ਆਗੂ, ਜਗਦੀਸ਼ ਵਡੈਹਰਾ ਸਾਬਕਾ ਐੱਮਸੀ, ਜਗਮੋਹਣ ਡਾਬਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਜਪਾ, ਰਵੀਸ਼ ਗੋਇਲ, ਹਰਦੇਵ ਸਿੰਘ ਪੀਟਾ ਸਾਬਕਾ ਐੱਮਸੀ ਤੇ ਅੰਮ੍ਰਿਤਪਾਲ ਸਿੰਘ ਜੋਨਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਕਲਾਕਾਰਾਂ ਵੱਲੋਂ ਰਾਮ ਲੀਲ੍ਹਾ ਦੇ ਵੱਖ-ਵੱਖ ਦ੍ਰਿਸ਼ ਪੇਸ਼ ਕੀਤੇ ਗਏ। ਇਸ ਮੌਕੇ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਸ਼ਾਹਕੋਟ ਵਿਚ 1960 ਤੋਂ ਲਗਾਤਾਰ ਰਾਮ ਲੀਲ੍ਹਾ ਕਰਵਾਈ ਜਾ ਰਹੀ ਹੈ, ਜੋ ਕਿ ਬਹੁਤ ਹੀ ਚੰਗਾ ਉਪਰਾਲਾ ਹੈ। ਭਗਵਾਨ ਸ਼੍ਰੀ ਰਾਮ ਚੰਦਰ ਦੇ ਇਤਿਹਾਸ ਸਬੰਧੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ ਤੇ ਸਾਨੂੰ ਸਾਰਿਆਂ ਨੂੰ ਸ਼੍ਰੀ ਰਾਮ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਰਾਣਾ ਵੱਲੋਂ ਸੁਧਾਰ ਕਲੱਬ ਨੂੰ 11 ਹਜ਼ਾਰ ਰੁਪਏ ਦਾ ਸਹਿਯੋਗ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਰਾਣਾ ਹਰਦੀਪ ਸਿੰਘ ਤੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤੀਸ਼ ਰਿਹਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ, ਬੱਬਲੂ ਰਿਹਾਨ, ਰਜਤ ਵਡੈਹਰਾ, ਮਿੱਕੀ ਰਿਹਾਨ, ਸੁਰਿੰਦਰ ਵਿੱਗ ਸੀਐੱਚਟੀ, ਤਰਲੋਕ ਸਿੰਘ ਰੂਪਰਾ ਪ੍ਰਧਾਨ, ਬੰਟੀ ਕੁਮਰਾ, ਮੁਰਲੀਧਰ ਗੁਪਤਾ, ਅਨਿਲ ਗੋਇਲ, ਪ੍ਰਵੀਨ ਕੁਮਾਰ ਟਿੰਕਾ, ਸ਼ਰਨਜੀਤ ਸਿੰਘ ਸਾਬ, ਅਕਾਸ਼ਦੀਪ ਸਿੰਘ ਉੱਪਲ, ਅਨਵਰ ਘਈ, ਪੂਰਨ ਢੇਸੀ, ਵਿਜੈ ਵਿੱਗ, ਧਰਮਿੰਦਰ ਸਿੰਘ ਰੂਪਰਾ, ਅਮਨਦੀਪ ਵਿੱਗ, ਅਰੁਣ ਅਰੋੜਾ ਆਦਿ ਹਾਜ਼ਰ ਸਨ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.