ਤਾਜਾ ਖਬਰਾਂ
ਅੰਮ੍ਰਿਤਸਰ, 2 ਅਕਤੂਬਰ : ਪਿੰਡ ਵਣੀਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਦੋ ਗੁੱਟਾਂ ਵਿੱਚ ਲੜਾਈ ਹੋ ਗਈ, ਜਿਸ ਕਾਰਨ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਦੋ ਲੋਕ ਜ਼ਖਮੀ ਹੋ ਗਏ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਿਕੰਦਰ ਸਿੰਘ ਨੇ ਕਿਹਾ ਕਿ ਜਦੋਂ ਮੈਂ ਮੁਖਤਾਰ ਸਿੰਘ ਦੇ ਪੁੱਤਰਾਂ ਨੂੰ ਰੋਕਿਆ ਜੋ ਕਥਿਤ ਤੌਰ 'ਤੇ ਨਸ਼ੇ ਦਾ ਕਾਰੋਬਾਰ ਕਰਦੇ ਹਨ, ਤਾਂ ਉਨ੍ਹਾਂ ਨੇ ਬਾਹਰਲੇ ਪਿੰਡਾਂ ਤੋਂ ਆਦਮੀਆਂ ਨੂੰ ਲਿਆ ਕੇ ਮੇਰੇ ਘਰ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਲਗਪਗ 15 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੇਟ ਵਿੱਚੋਂ ਲੰਘ ਕੇ ਮੇਰੇ ਚਾਚੇ ਜਗੀਰ ਸਿੰਘ ਦੇ ਹੱਥ ਵਿੱਚ ਲੱਗੀ, ਜੋ ਕਿ ਸਰਕਾਰੀ ਹਸਪਤਾਲ ਲੋਪੋਕੇ ਵਿੱਚ ਇਲਾਜ ਅਧੀਨ ਹੈ। ਉਸਨੇ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ ਅਤੇ ਇਨਸਾਫ਼ ਦਿਵਾਏ। ਜਦੋਂ ਵਿਰੋਧੀ ਧੜੇ ਦੇ ਮੁਖਤਾਰ ਸਿੰਘ ਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਤਾਂ ਉਸਨੇ ਕਿਹਾ, "ਅਸੀਂ ਨਾ ਤਾਂ ਨਸ਼ੇ ਦਾ ਸੇਵਨ ਕਰਦੇ ਹਾਂ ਅਤੇ ਨਾ ਹੀ ਅਸੀਂ ਕੋਈ ਗੋਲੀ ਚਲਾਈ, ਪਰ ਸਿਕੰਦਰ ਸਿੰਘ ਨੇ ਮੇਰੇ ਪੁੱਤਰ ਨੂੰ ਜ਼ਖਮੀ ਕਰ ਦਿੱਤਾ, ਜੋ ਕਿ ਹਸਪਤਾਲ ਵਿੱਚ ਇਲਾਜ ਅਧੀਨ ਹੈ।
Get all latest content delivered to your email a few times a month.