IMG-LOGO
ਹੋਮ ਪੰਜਾਬ : ਕੱਲ੍ਹੋ, ਖੀਵਾ ਦਿਆਲੂ ਵਾਲਾ, ਮੌਜੀਆ, ਕੋਟੜਾ ਕਲਾਂ, ਢੈਪਈ, ਦੁਰੀਆਪੁਰ ਵਿਖੇ...

ਕੱਲ੍ਹੋ, ਖੀਵਾ ਦਿਆਲੂ ਵਾਲਾ, ਮੌਜੀਆ, ਕੋਟੜਾ ਕਲਾਂ, ਢੈਪਈ, ਦੁਰੀਆਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

Admin user - Oct 03, 2025 04:38 PM
IMG

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹੈ ਜਾਗਰੂਕ
ਵਿਭਾਗ ਦੀਆਂ ਪ੍ਰਚਾਰ ਵੈਨਾਂ ਪਿੰਡਾਂ ਵਿਚ ਨਿਭਾਅ ਰਹੀਆਂ ਨੇ ਸਰਗਰਮ ਭੂਮਿਕਾ—ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 03 ਅਕਤੂਬਰ:
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੀਆਂ ਹਦਾਇਤਾਂ 'ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਪਿੰਡ ਕੱਲ੍ਹੋ, ਖੀਵਾ ਦਿਆਲੂ ਵਾਲਾ, ਮੌਜੀਆ, ਕੋਟੜਾ ਕਲਾਂ, ਢੈਪਈ, ਦੁਰੀਆਪੁਰ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ, ਸਗੋਂ ਖੇਤੀਬਾੜੀ ਵਿਭਾਗ ਦੁਆਰਾ ਦਿੱਤੀ ਜਾ ਰਹੀ ਸਬਸਿਡੀ 'ਤੇ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਹੱਲ ਕਰਨ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਆਈ.ਈ.ਸੀ. ਗਤੀਵਿਧੀਆਂ ਤਹਿਤ ਪਿੰਡ—ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਮਸ਼ੀਨਰੀ ਬਾਬਤ ਸਿਖਲਾਈ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ/ਕਰਮਚਾਰੀ ਪ੍ਰਚਾਰ ਵੈਨਾ ਰਾਹੀਂ ਵੀ ਪਿੰਡ—ਪਿੰਡ ਜਾ ਕੇ ਪਰਾਲੀ ਨੂੰ ਲਗਾਈ ਜਾਂਦੀ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਪ੍ਰਚਾਰ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਵਿਚ ਅਧਿਕਾਰੀਆਂ ਵੱਲੋਂ ਸਰਕਾਰ ਦੁਆਰਾ ਕਿਸਾਨਾਂ ਨੂੰ ਸਬਸਿਡੀ *ਤੇ ਦਿੱਤੀ ਗਈ ਮਸ਼ੀਨਰੀ ਜਿਵੇਂ ਕਿ ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਹੈਪੀ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਸਬੰਧੀ ਤਕਨੀਕੀ ਗਿਆਨ ਦਿੱਤਾ ਗਿਆ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਸਾੜਨ ਦੀ ਬਜਾਇ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਅਗੇਤੀ ਬਿਜਾਂਦ ਗਰਮੀ ਵਿੱਚ ਨਾ ਕਰਨ ਲਈ ਕਿਹਾ।  ਜਾਗਰੂਕਤਾ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜ਼ਰ ਸਨ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.