English
Hindi
Punjabi
ਚੰਡੀਗੜ੍ਹ
01 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਜ਼ਿਲਾ ਰੋਡ ਸੇਫਟੀ ਕਮੇਟੀ ਦੌਰਾਨ ਦੀ ਮੀਟਿੰਗ ਦੌਰਾਨ ਸਕੂਲੀ ਵਾਹਨਾ...
ਜ਼ਿਲਾ ਰੋਡ ਸੇਫਟੀ ਕਮੇਟੀ ਦੌਰਾਨ ਦੀ ਮੀਟਿੰਗ ਦੌਰਾਨ ਸਕੂਲੀ ਵਾਹਨਾ ਦੀ ਸੁਰੱਖਿਆ ਸਬੰਧੀ ਵਿਚਾਰਾਂ ਕੀਤੀਆਂ ਗਈਆਂ
Admin user
-
Oct 04, 2025 04:31 PM
ਗੁਰਦਾਸਪੁਰ, 4 ਅਕਤੂਬਰ :ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਦਿਤਿਆ ਗੁਪਤਾ ਅਤੇ ਆਰਟੀਓ ਮੈਡਮ ਨਵਜੋਤ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਏ।
ਮੀਟਿੰਗ ਦੌਰਾਨ ਜਿਲਾ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਵੱਲੋਂ ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਮਾਪਿਆਂ ਨੂੰ ਜਾਗਰੂਕ ਕਰਵਾਉਣ ਲਈ ਸੈਮੀਨਾਰ ਲਗਵਾਉਣ, ਅੰਡਰ ਏਜ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਤੌਰ 'ਤੇ ਕਦਮ ਚੁੱਕਣ ਲਈ ਕਿਹਾ ਗਿਆ। ਇਸ ਦੌਰਾਨ ਸੜਕ ਹਾਦਸਿਆਂ ਨੂੰ ਰੋਕਣ ਅਤੇ ਬਲੈਕ ਸਪੋਟ ਨੂੰ ਖਤਮ ਕਰਨ ਸਬੰਧੀ, ਨਾਗਰਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ, ਈ-ਰਿਕਸਿਆਂ ਦੀ ਸੁਰੱਖਿਆ ਨੂੰ ਹੋਰ ਯਕੀਨੀ ਬਣਾਉਣ ਲਈ ਈ ਰਿਕਸ਼ਾ ਰਜਿਸਟਰੇਸ਼ਨ ਕਰਨ ਸਬੰਧੀ ਅਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਰਗੇ ਮੁੱਦਿਆਂ ਚਰਚਾ ਕੀਤੀ ਗਈ।
ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਦਿਤਿਆ ਗੁਪਤਾ ਵੱਲੋਂ ਜਿਲੇ ਵਿੱਚ ਟਰੈਫਿਕ ਸਮੱਸਿਆਵਾਂ ਨੂੰ ਦੂਰ ਕਰਨ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਸਕੀਮ ਦੀ ਇਨ ਬਿਨ ਪਾਲਣਾ ਕੀਤੀ ਜਾਵੇ ਅਤੇ ਸਕੂਲਾਂ ਦੇ ਵਾਹਨਾਂ ਦੀ ਸਮੇਂ ਸਮੇਂ ਵਿਸ਼ੇਸ਼ ਚੈਕਿੰਗ ਵੀ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿਹੜੇ ਸਕੂਲ ਪ੍ਰਬੰਧਕ ਆਪਣੇ ਸਕੂਲਾਂ ਦੇ ਵਾਹਨਾਂ ਦੀ ਸੁਰੱਖਿਆ ਨੂੰ ਪਾਲਸੀ ਮੁਤਾਬਕ ਯਕੀਨੀ ਨਹੀਂ ਬਣਾਉਂਦੇ, ਉਹਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਆਰਟੀਓ ਮੈਡਮ ਨਵਜੋਤ ਸ਼ਰਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਮੇਂ ਸਮੇਂ ਤੇ ਸਕੂਲਾਂ ਦੇ ਵਾਹਨਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲੇ ਵਿੱਚ ਈ ਰਿਕਸ਼ਾ ਨੂੰ ਰਜਿਸਟਰਡ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਗੁਰਦਾਸਪੁਰ ਸ਼ਹਿਰ ਤੋਂ ਇਲਾਵਾ ਜ਼ਿਲੇ ਦੇ ਹੋਰ ਵੱਖ ਵੱਖ ਸ਼ਹਿਰਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਈ ਰਿਕਸ਼ਾ ਨੂੰ ਰਜਿਸਟਰ ਕੀਤਾ ਜਾਵੇਗਾ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?