ਤਾਜਾ ਖਬਰਾਂ
ਰਈਆ, 4 ਅਕਤੂਬਰ : ਬਿਆਸ ਤੋਂ ਇਕ ਵੱਡੀ ਖਬਰ ਆਈ ਹੈ। ਇਥੇ ਅੱਜ ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੇ ਨੌਜਵਾਨ ਦੇ ਮੱਥੇ ਵਿਚ ਸਿੱਧੀ ਗੋਲੀ ਮਾਰੀ।, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਬਾਹਰਲੇ ਇਲਾਕੇ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਅਜੇ ਵਿਅਕਤੀ ਦੀ ਪਛਾਣ ਨਹੀਂ ਹੋਈ। ਇਸ ਘਟਨਾ ਦੇ ਸਬੰਧ ਵਿਚ ਬਿਆਸ ਪੁਲਿਸ ਜਾਂਚ ਕਰ ਰਹੀ ਹੈ।
Get all latest content delivered to your email a few times a month.