ਤਾਜਾ ਖਬਰਾਂ
ਚੋਹਲਾ ਸਾਹਿਬ, 7 ਅਕਤੂਬਰ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਮੰਗਲਵਾਰ ਦੁਪਹਿਰੇ ਕਰੀਬ 1.30 ਵਜੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਪਿੰਡ ਰੂੜੀਵਾਲਾ ਦਾ ਰਹਿਣ ਵਾਲ ਅਜੈਬ ਸਿੰਘ ਪੁੱਤਰ ਮੱਸਾ ਸਿੰਘ (ਉਮਰ ਕਰੀਬ 45 ਸਾਲ) ਆਪਣੇ ਘਰੋਂ ਪੈਦਲ ਹੀ ਨਿਕਲਿਆ ਸੀ। ਪਿੰਡ ਗੰਡੀਵਿੰਡ ਵਾਲੇ ਰਾਹ 'ਤੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨ ਜਿੰਨਾ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ,ਵਲੋਂ ਉਕਤ ਨੌਜਵਾਨ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਅਜੈਬ ਸਿੰਘ ਦੇ 4 ਗੋਲੀਆਂ ਵੱਜੀਆਂ ਦੱਸੀਆਂ ਜਾ ਰਹੀਆਂ ਹਨ ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਦਾ ਪਤਾ ਚੱਲਦਿਆਂ ਹੀ ਡੀਐਸਪੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਬਲਜਿੰਦਰ ਸਿੰਘ ਤੁਰੰਤ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਡੀਐਸਪੀ ਅਤੁਲ ਸੋਨੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਹਾਲਾਂਕਿ ਹਮਲਾਵਰ ਬਾਰੇ ਪੁਲਿਸ ਨੇ ਅਧਿਕਾਰਤ ਤੌਰ 'ਤੇ ਅਜੇ ਕੁਝ ਨਹੀਂ ਦੱਸਿਆ।
Get all latest content delivered to your email a few times a month.