IMG-LOGO
ਹੋਮ ਪੰਜਾਬ : 30 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਮਾਮਲੇ ’ਚ...

30 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਮਾਮਲੇ ’ਚ ਇਕ ਅੜਿੱਕੇ

Admin user - Oct 07, 2025 06:54 PM
IMG

ਬਰਨਾਲਾ, 7 ਅਕਤੂਬਰ : ਦੁਸਹਿਰੇ ਵਾਲੇ ਦਿਨ ਸਥਾਨਕ ਗੀਤਾ ਭਵਨ ਨਜ਼ਦੀਕ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਮਾਮਲੇ ’ਚ ਬਰਨਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਇੱਕ ਨਾ ਮਾਲੂਮ ਵਿਅਕਤੀ ਨੇ ਪੂਨਮ ਰਾਣੀ ਪਤਨੀ ਰਾਕੇਸ ਕੁਮਾਰ ਵਾਸੀ ਨੇੜੇ ਗੀਤਾ ਭਵਨ ਬਰਨਾਲਾ ਦੇ ਘਰ ਅੰਦਰ ਦਾਖਲ ਹੋ ਕੇ 30 ਤੋਲੇ ਸੋਨੇ ਦੇ ਗਹਿਣੇ ਤੇ 50 ਹਜਾਰ ਰੁਪਏ ਨਗਦੀ ਚੋਰੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਇਸ ਮਾਮਲੇ ’ਚ ਮੁਦੱਈ ਦੇ ਬਿਆਨਾਂ ਦੇ ਅਧਾਰ ’ਤੇ ਮੁਕੱਦਮਾ ਨੰਬਰ 451 ਥਾਣਾ ਸਿਟੀ ਬਰਨਾਲਾ ਵਿਖੇ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਟਰੇਸ ਕਰਨ ਸਬੰਧੀ ਜਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਤੇ ਐਸਪੀ ਡੀ ਅਸੋਕ ਕੁਮਾਰ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ ਆਈ ਏ ਬਰਨਾਲਾ ਤੇ ਇੰਸਪੈਕਟਰ ਲਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਰਨਾਲਾ ਦੀਆਂ ਟੀਮਾਂ ਦਾ ਗਠਿਤ ਕੀਤਾ ਸੀ। ਜਿਸ ਤੇ ਬਾਅਦ ਪੁਲਿਸ ਨੇ ਇਸ ਮਾਮਲੇ ਨੂੰ 48 ਘੰਟਿਆ ਦੇ ਅੰਦਰ ਅੰਦਰ ਟਰੇਸ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਉਨ੍ਹਾ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਦੀਪ ਸਿੰਘ ਉਰਫ ਪਿੰਦੂ ਪੁੱਤਰ ਚਰਨਜੀਤ ਸਿੰਘ ਵਾਸੀ ਧਨੌਲਾ ਖੁਰਦ ਵਜੋਂ ਹੋਈ ਹੈ। ਗਹਿਣੇ ਬਰਾਮਦ : ਡੀਐੱਸਪੀ ਡੀਐਸਪੀ ਬੈਸ ਨੇ ਦੱਸਿਆ ਕਿ ਕਾਬੂ ਕੀਤੇ ਵਗਏ ਵਿਅਕਤੀ ਪਾਸੋ ਇੱਕ ਸੋਨੇ ਦਾ ਹਾਰ, ਇੱਕ ਮੰਗਲ ਸੂਤਰ, ਇੱਕ ਟੌਪਸ ਸੋਨਾ, ਚਾਰ ਚੂੜੀਆ ਸੋਨਾ ਕੁੱਲ ਵਜਨੀ 114 ਗ੍ਰਾਮ, 03 ਜੋੜੇ ਸਗਲੇ ਚਾਂਦੀ ਦੇ, ਇੱਕ ਜੋੜਾ ਝਾਜਰਾ ਚਾਂਦੀ ਕੁੱਲ ਬਜਨੀ 110 ਗ੍ਰਾਮ ਬ੍ਰਾਮਦ ਕਰਵਾਇਆ ਗਿਆ ਹੈ। ਉਨ੍ਹਾ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦਾ ਪੁਲਿਸ ਰਿਮਾਂਡ ਹਸਲ ਕਰਕੇ ਹੋਰ ਡੂੰਘਾਈ ਨਾਲ ਜਾਂਚ ਪੜ੍ਹਤਾਲ ਕਰਵਾਈ ਜਾਵੇਗੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.