English
Hindi
Punjabi
ਚੰਡੀਗੜ੍ਹ
01 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ:...
ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ
Admin user
-
Oct 09, 2025 06:35 PM
ਜਗਰਾਉਂ, 9 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਵੇਰੇ ਮਰਹੂਮ ਗਾਇਕ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਦੁੱਖ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਗਾਇਕ ਦੇ ਦੇਹਾਂਤ ਨਾਲ ਸੂਬੇ ਦੇ ਸਮਕਾਲੀ ਸਾਹਿਤ, ਸੱਭਿਆਚਾਰ ਤੇ ਕਲਾ ਦੇ ਖ਼ੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਭਾਵੁਕ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਵੰਦਾ ਭਰ ਜਵਾਨੀ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਨੇੜ ਭਵਿੱਖ ਵਿੱਚ ਭਰਿਆ ਜਾਣਾ ਆਸਾਨ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਲੱਖਾਂ ਪੰਜਾਬੀਆਂ ਦੇ ਦਿਲਾਂ ਉੱਤੇ ਰਾਜ ਕਰਨ ਵਾਲੇ ਨੌਜਵਾਨ ਗਾਇਕ ਰਾਜਵੀਰ ਜਵੰਦਾ ਦੀ ਸ਼ਾਨਦਾਰ ਪੇਸ਼ਕਾਰੀ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਰਾਜਵੀਰ ਦੀ ਮੌਤ ਨਾਲ ਪੰਜਾਬੀ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਵੀਰ ਨੇ ਪੰਜਾਬੀ ਕਲਾ ਤੇ ਸੱਭਿਆਚਾਰ ਦੀ ਤਰੱਕੀ ਲਈ ਅਹਿਮ ਯੋਗਦਾਨ ਦਿੱਤਾ। ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਸਨੇਹੀਆਂ ਤੇ ਲੱਖਾਂ ਸ਼ਰਧਾਲੂਆਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਹੌਸਲਾ ਦੇਣ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਆਪਣੇ ਸ਼ਾਨਦਾਰ ਗੀਤਾਂ ਰਾਹੀਂ ਆਪਣੇ ਲੱਖਾਂ ਪ੍ਰਸੰਸਕਾਂ ਦੇ ਦਿਲਾਂ ਵਿੱਚ ਹਮੇਸ਼ਾ ਜਿਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਸੱਭਿਆਚਾਰ ਦਾ ਸਫ਼ੀਰ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਣਾਇਆ ਹੋਇਆ ਸੀ, ਜੋ ਆਪਣੇ ਗੀਤਾਂ ਰਾਹੀਂ ਪ੍ਰਸੰਸਕਾਂ ਦੇ ਦਿਲਾਂ ਵਿੱਚ ਹਮੇਸ਼ਾ ਵਸਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਗਾਇਕੀ ਦਾ ਪ੍ਰਤੀਕ ਜਵੰਦਾ ਹਮੇਸ਼ਾ ਉੱਭਰ ਰਹੇ ਕਲਾਕਾਰਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?